Wednesday, May 7, 2025
Breaking News

ਡਵੀਜ਼ਨਲ ਕਮਿਸ਼ਨਰ ਵਲੋਂ ਸਰਸਰੀ ਸੁਧਾਈ ਲਈ ਲਗਾਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

ਕਪੂਰਥਲਾ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿਚ ਸਰਸਰੀ ਸੁਧਾਈ ਲਈ ਹਰੇਕ ਪੋਲਿੰਗ ਬੂਥ ’ਤੇ ਲਾਏ ਗਏ ਵਿਸ਼ੇਸ਼ ਕੈਂਪ ਦਾ ਅੱਜ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵੀ.ਕੇ ਮੀਨਾ ਵਲੋਂ ਜ਼ਾਇਜ਼ਾ ਲਿਆ ਗਿਆ।
                    ਉਨ੍ਹਾਂ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਤੇ ਹੋਰਨਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਵੋਟਾਂ ਦੀ ਸਰਸਰੀ ਸੁਧਾਈ ਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਚਲਾਈ ਜਾ ਰਹੀ ਮੁਹਿੰਮ ਸਬੰਧੀ ਮੀਟਿੰਗ ਵੀ ਕੀਤੀ।
                ਉਨ੍ਹਾਂ ਕਿਹਾ ਕਿ 30 ਨਵੰਬਰ ਤੱਕ ਚੱਲਣ ਵਾਲੀ ਮੁਹਿੰਮ ਦੇ ਮੱਦੇਨਜ਼ਰ ਹਰ ਯੋਗ ਵਿਅਕਤੀ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।ਉਨ੍ਹਾਂ ਕਿਹਾ ਕਿ 18 ਤੇ 19 ਸਾਲ ਦੀ ਉਮਰ ਵਰਗ ਦੇ ਨੌਜਵਾਨ ਜੋ ਕਿ ਵੋਟਰ ਬਣਨ ਲਈ ਯੋਗ ਹਨ, ਉਹਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਸਿੱਖਿਆ ਸੰਸਥਾਵਾਂ ਤੱਕ ਪਹੁੰਚ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਰਾਜਨੀਤਕ ਸਹਿਭਾਗਤਾ ਵੱਲ ਵਿਸ਼ੇਸ਼ ਤਵੱਜ਼ੋ ਦਿੱਤੀ ਜਾਵੇ ਤਾਂ ਜੋ ਲੋਕਤੰਤਰ ਨੂੰ ਹੇਠਲੇ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਸਕੇ।
                   ਜਿਲ੍ਹਾ ਚੋਣ ਅਫਸਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਹਾਲ ਹੀ ਵਿਚ ਡਰਾਫਟ ਵੋਟਰ ਸੂਚੀ ਤਿਆਰ ਕਰਕੇ ਸਿਆਸੀ ਪਾਰਟੀਆਂ ਨੂੰ ਸੌਂਪ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ 6,14,800 ਵੋਟਰ ਰਜਿਸਟਰਡ ਹਨ, ਜਿਨ੍ਹਾਂ ਲਈ 793 ਪੋਲਿੰਗ ਬੂਥ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਸਰੀਰਕ ਤੌਰ ’ਤੇ ਅਸਮਰੱਥ, ਪ੍ਰਵਾਸੀ ਭਾਰਤੀਆਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
                ਡਵੀਜਨਲ ਕਮਿਸ਼ਨਰ ਮੀਨਾ ਤੇ ਜਿਲ੍ਹਾ ਚੋਣ ਅਫਸਰ ਵਲੋਂ ਮਨਸੂਰਵਾਲ ਵਿਖੇ ਪੋਲਿੰਗ ਬੂਥ ਦਾ ਵੀ ਦੌਰਾ ਕੀਤਾ ਗਿਆ ਅਤੇ ਵਿਸ਼ੇਸ਼ ਕੈਂਪ ਵਿਖੇ ਤਾਇਨਾਤ ਅਮਲੇ ਨਾਲ ਗੱਲਬਾਤ ਕੀਤੀ।ਇਸ ਤੋਂ ਇਲਾਵਾ ਚੋਣਾਂ ਨਾਲ ਸਬੰਧਿਤ ਸੇਵਾਵਾਂ ਦੀ ਪ੍ਰਾਪਤੀ ਲਈ ਆਏ ਲੋਕਾਂ ਨਾਲ ਵੀ ਉਨ੍ਹਾਂ ਵਿਚਾਰ ਵਟਾਂਦਰਾ ਕੀਤਾ।
                  ਇਸ ਮੌਕੇ ਐਸ.ਡੀ.ਐਮ ਕਪੂਰਥਲਾ ਡਾ. ਜੈਇੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …