Friday, June 13, 2025
Breaking News

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਧਿਆਪਨ ਸਿਖਲਾਈ ਸਿੱਖਿਆ’ ’ਤੇ ਸੈਮੀਨਾਰ ਆਯੋਜਿਤ

ਅੰਮਿ੍ਰਤਸਰ, 22 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਅਧਿਆਪਨ ਸਿਖਲਾਈ ਸਿੱਖਿਆ ਦੇ ਮਿਆਰੀ ਪੱਧਰ ’ਤੇ ਸੈਮੀਨਾਰ ਕਮ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ।ਇਹ ਸੈਮੀਨਾਰ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸੈਮੀਨਾਰ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਜਗਤ ਪੰਜਾਬੀ ਸਭਾ ਦੇ ਚੇਅਰਮੈਨ ਡਾ. ਅਜਾਇਬ ਸਿੰਘ ਚੱਢਾ, ਗਵਰਨਿੰਗ ਕੌਂਸਲ ਦੇ ਮੈਂਬਰ ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ (ਐਜ਼ੂਕੇਸ਼ਨ ਡਿਪਾਰਟਮੈਂਟ ਪੰਜਾਬ) ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ ਅਤੇ ਅਧਿਆਪਕ ਸਿੱਖਿਆਗੁਣਵੱਤਾ ਵਿੱਦਿਆ ਸਬੰਧੀ ਵਿੱਦਿਅਕ ਪੇਸ਼ਕਾਰੀਆਂ ਕੀਤੀਆਂ।
                    ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆ’ ਆਖਦਿਆਂ ਫੁੱਲਾਂ ਦੇ ਗੁਲਦਸਤਾ ਭੇਂਟ ਕਰਦੇ ਹੋਏ ਕੀਤੀ।ਛੀਨਾ ਨੇ ਆਪਣੇ ਸੰਬੋਧਨੀ ਭਾਸ਼ਣ ’ਚ ਅਜੋਕੇ ਸਮੇਂ ’ਚ ਪੰਜਾਬੀ ਭਾਸ਼ਾ ਦੀ ਹਾਲਤ ਅਤੇ ਸਥਿਤੀ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਪੰਜਾਬੀ ਭਾਸ਼ਾ ਨੂੰ ਵਿਸਾਰ ਰਹੀ ਹੈ।ਉਨ੍ਹਾਂ ਪੰਜਾਬੀ ਭਵਿੱਖ ਦੇ ਵਿਕਾਸ ’ਤੇ ਜ਼ੋਰ ਦਿੱਤਾ ਤੇ ਸਾਰਿਆਂ ਨੂੰ ਭਾਸ਼ਾ ’ਚ ਨਿਪੁੰਨਤਾ ਲੈ ਕੇ ਆਉਣ ਲਈ ਪ੍ਰੇਰਣਾ ਦਿੱਤੀ।
ਆਪਣੇ ਭਾਸ਼ਣ ’ਚ ਡਾ. ਚੱਢਾ ਨੇ ਵਿਵਹਾਰਕ ਜ਼ਿੰਦਗੀ ਦੀਆਂ ਬਹੁਤ ਸਾਰੀਆਂ ਉਦਾਹਰਣਾਂ ਰਾਹੀਂ ਚੰਗੇ ਅਧਿਆਪਕ ਦੇ ਗੁਣਾਂ ਬਾਰੇ ਚਰਚਾ ਕੀਤੀ।ਨੈਤਿਕਤਾ ਅਤੇ ਨੈਤਿਕ ਕਦਰਾਂਕੀਮਤਾਂ ਦਾ ਵਿਕਾਸ ਕਿਵੇਂ ਕੀਤਾ ਜਾਵੇ, ਜਿਹੇ ਵਿਸ਼ੇ ’ਤੇ ਵਿਦਿਆਰਥੀਆਂ ਨਾਲ ਵਿਚਾਰਵਟਾਂਦਰਾ ਕਰਦੇ ਹੋਏ ਡਾ. ਚੱਢਾ ਨੇ ਨੈਤਿਕਤਾ ਸਬੰਧੀ ਵਿਸ਼ੇਸ਼ ਨੁਕਤਿਆਂ ’ਤੇ ਚਰਚਾ ਕੀਤੀ।ਉਨ੍ਹਾਂ ਨੇ ਆਪਣੀ ‘ਸੰਪਾਦਿਤ ਕਿਤਾਬ’ ਅਧਿਆਪਕ ’ਤੇ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਰੋਜ਼ਾਨਾ ਹੀ 20 ਮਿੰਟ ਆਪਣੇ ਸਿਲੇਬਸ ਤੋਂ ਬਿਨ੍ਹਾਂ ਹੋਰ ਕਿਤਾਬਾਂ ਵੀ ਪੜ੍ਹੀਆਂ ਜਾਣ।
                  ਅਧਿਆਪਕ ਸਿਖਲਾਈ (ਟੀਚਰ ਐਜ਼ੂਕੇਸ਼ਨ ਸਕੋਪ, ਐਸਪੈਕਟਸ ਅਤੇ ਚੈਲਿੰਜ) ਬਾਰੇ ਬੋਲਦਿਆਂ ਡਾ. ਦਵਿੰਦਰ ਸਿੰਘ ਛੀਨਾ ਨੇ ਅਧਿਆਪਨ ਸਿਖਲਾਈ ਅਤੇ ਵਰਤਮਾਨ ਸਮੇਂ ’ਚ ਅਧਿਆਪਕ ਅਤੇ ਅਧਿਆਪਨ ’ਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਡਾ. ਛੀਨਾ ਨੇ ਨਵੀਂ ਸਿੱਖਿਆ ਪ੍ਰਣਾਲੀ 2020, ਅਧਿਆਪਕ ਦੇ ਗੁਣਾਂ, ਕੌਸ਼ਲਾਂ, ਸੰਮਲਿਤ ਸਿੱਖਿਆ ਅਤੇ ਸਿੱਖਿਆ ਵਿਭਾਗ ਪੰਜਾਬ ਦੁਆਰਾ ਸਿੱਖਿਆ ਦੇ ਖੇਤਰ ’ਚ ਸੁਧਾਰ ਲਈ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕਰਦੇ ਹੋਏ, ਵਿਸ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਰੋਤਿਆਂ ਦੇ ਸਨਮੁੱਖ ਕੀਤਾ।ਉਨ੍ਹਾਂ ਨੇ ਗੁਰੂ ਨਾਨਕ ਕਾਲ ਤੋਂ ਲੈ ਕੇ ਵਰਤਮਾਨ ਸਮੇਂ ’ਚ ਅਧਿਆਪਨ ਸਿਖਲਾਈ ਦੇ ਖੇਤਰ ’ਚ ਆਏ ਬਦਲਾਵਾਂ ’ਤੇ ਚਾਨਣਾ ਪਾਇਆ।
                      ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਅਤੇ ਇਸ ਦੇ ਅਧਿਆਪਨ ’ਚ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕੀਤਾ। ਪ੍ਰੋਗਰਾਮ ਮੌਕੇ ਜਗਤ ਪੰਜਾਬੀ ਸਭਾ ਦੇ ਮੀਡੀਆ ਇੰਚਾਰਜ਼ ਡਾ. ਸਤਿੰਦਰਜੀਤ ਕੌਰ ਅਤੇ ਸੈਕਟਰੀ ਮੈਡਮ ਸਤਿੰਦਰ ਕਾਹਲੋਂ ਨੇ ਮਾਂ ਬੋਲੀ ਪੰਜਾਬੀ ’ਤੇ ਆਪਣੇ ਪਰਚੇ ਪੜ੍ਹੇ। ਪ੍ਰੋਗਰਾਮ ਦਾ ਆਯੋਜਨ ਸ੍ਰੀਮਤੀ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ।ਪ੍ਰੋਗਰਾਮ ਦੇ ਅਖ਼ੀਰ ’ਚ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ ਨਾਲ ਮਿਲ ਕੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ ਭੇਟ ਕੀਤੇ।ਸੈਮੀਨਾਰ ’ਚ ਡਾ. ਗੁਰਜੀਤ ਕੌਰ ਅਤੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …