ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀ-ਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ 24 ਪੰਜਾਬ ਬਟਾਲੀਅਨ
ਐਨ.ਸੀ.ਸੀ, 2 ਏਅਰ ਸਕੁਐਡਰਨ ਐਨ.ਸੀ.ਸੀ ਅਤੇ 5 ਨੇਵਲ ਯੂਨਿਟ ਐਨ.ਸੀ.ਸੀ. ਦੇ ਸਾਲਾਨਾ ਸਾਂਝੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।
ਕਾਲਜ ਦੇ ਡਾਇਰੈਕਟਰ ਡਾ: ਮੰਜੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ’ਚ ਅੰਮਿ੍ਰਤਸਰ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ 450 ਕੈਡਿਟਾਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਕੈਡਿਟਾਂ ਨੂੰ ਸ਼ਖ਼ਸੀਅਤ ਵਿਕਾਸ ਦੇ ਨਾਲ-ਨਾਲ ਹਥਿਆਰ ਚਲਾਉਣ, ਮੈਪ ਰੀਡਿੰਗ ਅਤੇ ਡਰਿੱਲ ਦੀ ਸਿਖਲਾਈ ਦਿੱਤੀ ਗਈ।ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਕੈਂਪ ਦਾ ਉਦੇਸ਼ ਕੈਡਿਟਾਂ ’ਚ ਏਕਤਾ, ਦੇਸ਼ ਭਗਤੀ, ਟੀਮ ਵਰਕ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ ਸੀ।
ਕੈਂਪ ਦੌਰਾਨ ਕੈਡਿਟਾਂ ਨੇ ਵੱਖ-ਵੱੱਖ ਗਤੀਵਿਧੀਆਂ ਜਿਵੇਂ ਕਿ ਭਾਰਤ ਸਵੱਛਤਾ ਅਭਿਆਨ, ਰਾਜ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਅਧੀਨ ਵੱਖ-ਵੱਖ ਸਿਹਤ ਜਾਗਰੂਕਤਾ ਮੁਹਿੰਮਾਂ, ਰੁੱਖ ਲਗਾਉਣ ਦੀਆਂ ਮੁਹਿੰਮਾਂ, ਨਸ਼ਾ ਵਿਰੋਧੀ ਮੁਹਿੰਮ, ਪਾਣੀ ਬਚਾਓ ਪ੍ਰੋਗਰਾਮਾਂ ’ਚ ਵੱਧ ਚੜ੍ਹ ਕੇ ਹਿੱਸਾ ਲਿਆ ਤਾਂ ਕਿ ਕੈਡਿਟਾਂ ’ਚ ਆਪਸੀ ਸਾਂਝ ਪੈਦਾ ਕੀਤੀ ਜਾ ਸਕੇ।
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾ. ਮੰਜੂ ਬਾਲਾ ਅਤੇ ਕੈਂਪ ਲਈ ਸੀ.ਓ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਕੈਂਪਾਂ ਨਾਲ ਜ਼ਿੰਮੇਵਾਰੀ ਦਾ ਅਹਿਸਾਸ ਹੁੰਦਾ ਹੈ ਅਤੇ ਕੈਡਿਟਾਂ ’ਚ ਹਿੰਮਤ ਵੱਧਦੀ ਹੈ।ਇਸ ਮੌਕੇ ਏ.ਐਨ.ਓ ਦੇ ਕੈਪਟਨ ਮੁਨੀਸ਼ ਗੁਪਤਾ, ਕੈਪਟਨ ਅਨਿਲ ਪ੍ਰਤਾਪ ਅਤੇ ਸੀ.ਟੀ.ਓ ਦਿਲਜੋਤ ਸਿੰਘ ਅਤੇ ਹੋਰ ਕੇਅਰ ਟੇਕਰ ਅਧਿਕਾਰੀ ਵੀ.ਪੀ.ਆਈ ਸਟਾਫ਼ ਸਮੇਤ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media