Monday, September 14, 2026

ਕਪੂਰਥਲਾ ਜਿਲ੍ਹੇ ਵਿੱਚ ਧਰਨੇ, ਪ੍ਰਦਰਸ਼ਨਾਂ ਲਈ ਥਾਵਾਂ ਨਿਰਧਾਰਿਤ

ਸਬੰਧਿਤ ਐਸ.ਡੀ.ਐਮ ਕੋਲੋਂ ਲੈਣੀ ਪਵੇਗੀ ਅਗਾਊਂ ਮਨਜ਼ੂਰੀ

ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਜਿਲ੍ਹੇ ਵਿਚ ਧਰਨੇ, ਪ੍ਰਦਰਸ਼ਨਾਂ ਲਈ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਨੂੰ ਧਰਨੇ ਕਾਰਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
                    ਕਪੂਰਥਲਾ ਉਪ ਮੰਡਲ ਲਈ ਸ਼ਾਲਾਮਾਰ ਬਾਗ, ਅੰਮ੍ਰਿਤਸਰ ਰੋਡ, ਫਗਵਾੜਾ ਲਈ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਸਾਹਮਣੇ ਹਰਗੋਬਿੰਦ ਨਗਰ, ਸੁਲਤਾਨਪੁਰ ਲੋਧੀ ਵਿਖੇ ਬੱਸ ਅੱਡਾ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅੰਤਰਯਾਮਤਾ ਵਾਲੇ ਪਾਸੇ ਅਤੇ ਭੁਲੱਥ ਵਿਖੇ ਦਾਣਾ ਮੰਡੀ ਨੰਬਰ 1 ਭੁਲੱਥ ਤੇ ਦਾਣਾ ਮੰਡੀ ਫੋਕਲ ਪੁਆਇੰਟ ਪਿੰਡ ਰਾਮਗੜ੍ਹ ਹੋਵੇਗਾ।ਧਰਨੇ ਆਦਿ ਲਈ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਅਗਾਊਂ ਮਨਜ਼ੂਰੀ ਲੈਣੀ ਹੋਵੇਗੀ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …