Thursday, July 3, 2025
Breaking News

ਜਿਲ੍ਹਾ ਕੋਰਟ ਕੰਪਲੈਕਸ ਵਿਖੇ ਨੈਸ਼ਨਲ ਲੋਕ ਅਦਾਲਤ 11 ਦਸੰਬਰ ਨੂੰ

ਪਠਾਨਕੋਟ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 11.12.2021 ਨੂੰ ਦੇਸ਼ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮਹੁੰਮਦ ਗੁਲਜਾਰ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੀਾਂ ਸਾਰੀਆਂ ਅਦਾਲਤਾਂ ਵਿੱਚ ਲਗਾਈ ਜਾ ਰਹੀ ਹੈ।ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਦੋਨੋਂ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ।ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।ਜਿਸ ਨਾਲ ਦੋਵੇ ਪਾਰਟੀਆਂ ‘ਚ ਆਪਸੀ ਭਾਈਚਾਰੇ ਵਧਦਾ ਹੈ।
                  ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਹਰ ਉਹ ਵਿਅਕਤੀ ਜਿਸ ਦਾ ਅਦਾਲਤ ਵਿੱਚ ਕੇਸ ਲੰਬਤ/ਚੱਲਦਾ ਹੈ ਅਤੇ ਲੋਕ ਅਦਾਲਤ ਰਾਹੀਂ ਸਮਝੋਤਾ ਕਰਵਾਉਣ ਦਾ ਇੱਛੁਕ ਹੈ, ਇਸ ਸਬੰਧੀ ਦਰਖਾਸਤ ਸਬੰਧਿਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ।ਜੇਕਰ ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ (ਪ੍ਰੀ ਲਿਟੀਗੇਟਿਵ ਸਟੇਜ) ਤਾਂ ਅਜਿਹੇ ਮਸਲਿਆਂ ਸਬੰਧੀ ਦਰਖਾਸਤ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਿਲ੍ਹਾ ਕਚਹਿਰੀਆਂ ਪਠਾਨਕੋਟ ਨੂੰ ਦਿੱਤੀ ਜਾ ਸਕਦੀ ਹੈ ।
               ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਸਸਤਾ ਨਿਆਂ ਮਿਲਦਾ ਹੈ।ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ।ਫੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ ਅਤੇ ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ ਅਤੇ ਇਸ ਦਾ ਫੈਸਲਾ ਅੰਤਿਮ ਹੁੰਦਾ ਹੈ ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …