Wednesday, October 14, 2026

ਕੋਵਿਡ 19 ਨਾਲ ਮਰੇ ਵਿਅਕਤੀ ਦੇ ਕਾਨੂੰਨੀ ਵਾਰਸਾਂ ਨੂੰ ਮਿਲੇਗੀ 50,000/- ਰੁਪਏ ਦੀ ਗਰਾਂਟ

ਪਠਾਨਕੋਟ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਤੇ ਪੰਜਾਬ ਸਰਕਾਰ ਵਲੋਂ ਕੋਵਿਡ 19 ਦੀ ਬਿਮਾਰੀ ਕਾਰਨ ਜਿਲ੍ਹਾ ਪਠਾਨਕੋਟ ਵਿੱਚ ਕਿਸੇ ਵੀ ਵਿਅਕਤੀ ਦੀ ਮੌਤ ਹੋਣ ‘ਤੇ ਮ੍ਰਿਤਕ ਦੇ ਕਾਨੂੰਨੀ ਵਾਰਸਾਂ ਨੂੰ 50,000/- ਰੁਪਏ ਐਕਸ ਗ੍ਰੇਸ਼ੀਆ ਗਰਾਂਟ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਇਸ ਗਰਾਂਟ ਲਈ ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵਲੋਂ ਨਿਰਧਾਰਤ ਪ੍ਰੋਫਾਰਮੇ ਵਿੱਚ ਆਪਣਾ ਅਰਜ਼ੀ ਫਾਰਮ ਅਤੇ ਸਬੰਧਤ ਲੋੜੀਂਦੇ ਦਸਤਾਵੇਜ ਮੁੰਕਮਲ ਕਰਕੇ ਦਫਤਰ ਡਿਪਟੀ ਕਮਿਸ਼ਨਰ ਪਠਾਨਕੋਟ ਡੀ.ਆਰ.ਏ (ਟੀ) ਸਾਖਾ ਵਿਖੇ ਜਮ੍ਹਾ ਕਰਵਾਏ ਜਾਣ ਤਾਂ ਜੋ ਸਮੇਂ ਸਿਰ ਪ੍ਰਾਪਤ ਦਰਖਾਸਤਾਂ ‘ਤੇ ਕੰਮ ਸ਼ੁਰੂ ਕੀਤਾ ਜਾ ਸਕੇ।
                ਉਨਾਂ ਕਿਹਾ ਕਿ ਕਰੋਨਾ ਕਾਲ ਦੋਰਾਨ ਜਿਨ੍ਹਾਂ ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ‘ਤੇ ਮੋਤ ਹੋ ਗਈ ਸੀ, ਉਨ੍ਹਾਂ ਦੇ ਵਾਰਿਸਾਂ ਨੂੰ ਉਪਰੋਕਤ ਲਾਭ ਲੈਣ ਲਈ ਨਿਰਧਾਰਤ ਪ੍ਰੋਫਾਰਮੇ ਦੇ ਨਾਲ ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦਾ ਪਛਾਣ ਕਾਰਡ, ਕਲੇਮ ਕਰਤਾ ਅਤੇ ਮ੍ਰਿਤਕ ਵਿਅਕਤੀ ਦੇ ਸਬੰਧ ਦਾ ਪਛਾਣ ਕਾਰਡ, ਕਰੋਨਾ ਪਾਜ਼ਟਿਵ ਟੈਸਟ ਦੀ ਰਿਪੋਰਟ, ਹਸਪਤਾਲ ਵਲੋਂ ਜਾਰੀ ਹੋਏ ਮੋਤ ਦੇ ਕਾਰਣਾਂ ਦਾ ਸੰਖੇਪ ਸਾਰ, ਮ੍ਰਿਤਕ ਵਿਅਕਤੀ ਦਾ ਮੋਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈਕ ਅਤੇ ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦੇ ਇਤਰਾਜ਼ਹੀਣਤਾ ਸਰਟੀਫਿਕੇਟ ਦੀ ਕਾਪੀ ਵੀ ਨਾਲ ਲਗਾਈ ਜਾਣੀ ਚਾਹੀਦੀ ਹੈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …