ਅੰਮ੍ਰਿਤਸਰ, 24 ਨਵੰਬਰ (ਖੁਰਮਣੀਆਂ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਦੇਸ਼ਾਂ ਅਤੇ ਡਾ. ਮਦਨ ਮੋਹਨ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਪੰਜਾਬ ਦੀ ਯੋਗ ਅਗਵਾਈ ਹੇਠ ਸਰਕਾਰੀ ਮੱਛੀ ਪੂੰਗ ਫਾਰਮ ਰਾਜਾਸਾਂਸੀ ਵਿਖੇ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ ਗਿਆ।ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਮੱਛੀ ਪਾਲਕਾਂ/ ਕਿਸਾਨਾਂ ਨੇ ਭਾਗ ਲਿਆ।ਸਹਾਇਕ ਡਾਇਰੈਕਟਰ ਮੱਛੀ ਪਾਲਣ ਹਰਦੇਵ ਸਿੰਘ ਨੇ ਕਿਸਾਨਾਂ ਨੂੰ ‘ਜੀ ਆਇਆਂ’ ਕਹਿੰਦੇ ਹੋਏ ਵਿਸ਼ਵ ਮੱਛੀ ਪਾਲਣ ਦਿਵਾਸ ਦੀ ਮਹੱਹਤਾ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਜਿਲ੍ਹੇ ਅੰਦਰ ਮੱਛੀ ਪਾਲਣ ਸਬੰਧੀ ਚੱਲ ਰਹੀਆ ਸਕੀਮਾ ਜਿਵੇਂ ਕਿ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਸਕੀਮ, ਕਿਸਾਨ ਕਰੈਡਿਟ ਕਾਰਡ ਅਤੇ ਫਿਸ਼ ਫਾਰਮਰਜ਼ ਪ੍ਰੋਡਿਊਸਰ ਸੰਸਥਾ ਦੀ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ।ਉਹਨਾਂ ਕਿਸਾਨਾਂ ਨੂੰ ਮੱਛੀ ਪਾਲਣ ਦੇ ਖੇਤਰ ਵਿੱਚ ਆਈ ਨਵੀ ਤਕਨੀਕ ਜਿਵੇ ਕਿ ਬਾਇਉਫਲਾਉਕ ਅਤੇ ਆਰ.ਏ.ਐਸ ਨੂੰ ਅਪਨਾਉਣ ‘ਤੇ ਵਿਸ਼ੇਸ ਜ਼ੋਰ ਦਿੱਤਾ।
ਇਸ ਮੋਕੇ ਸਰਬਜੀਤ ਸਿੰਘ ਨਿੱਜ਼ਰ ਫਾਰਮ ਸੁਪਰਡੈਂਟ, ਗੁਰਬੀਰ ਸਿੰਘ ਮੱਛੀ ਪ੍ਰਸਾਰ ਅਫਸਰ, ਬਲਜੀਤ ਸਿੰਘ ਸੀਨੀਅਰ ਮੱਛੀ ਪਾਲਣ ਅਫਸਰ, ਮੰਗਤ ਰਾਮ ਸੀਨੀਅਰ ਸਹਾਇਕ ਲੇਖਾ ਅਤੇ ਕੰਵਲਜੀਤ ਸਿੰਘ ਕਲਰਕ ਵੀ ਹਾਜ਼ਰ ਸਨ। ਅੰਤ ਵਿੱਚ ਮਹਿੰਦਰਪਾਲ ਸਿੰਘ ਨੇ ਆਏ ਹੋਏ ਮੱਛੀ ਕਿਸਾਨਾ ਦਾ ਧੰਨਵਾਦ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …