ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਥਾਣਾ ਲੌਂਗੋਵਾਲ ਵਿਖੇ ਨਵੇਂ ਆਏ ਐਸ.ਐਚ.ਓ ਜਗਮੇਲ ਸਿੰਘ ਨੇ ਆਪਣੀ ਪਲੇਠੀ ਮੀਟਿੰਗ ਕਾਂਗਰਸ ਦੇ ਸਿਟੀ
ਪ੍ਰਧਾਨ ਵਿਜੈ ਕੁਮਾਰ ਗੋਇਲ, ਸੀਨੀਅਰ ਕਾਂਗਰਸੀ ਆਗੂ ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ ਤੇ ਕਾਂਗਰਸ ਜਿਲ੍ਹਾ ਸੰਗਰੂਰ ਦੇ ਤਾਲਮੇਲ ਸੈਲ ਚੇਅਰਮੈਨ ਸੂਰਜ ਭਾਨ ਬਬਲੀ ਢੱਡਰੀਆਂ ਨਾਲ ਪਲੇਠੀ ਮੀਟਿੰਗ ਕੀਤੀ।ਇਸ ਮੌਕੇ ਐਸ.ਐਚ.ਓ ਜਗਮੇਲ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਰਾਤ ਦੀ ਗਸ਼ਤ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਜਾਵੇਗੀ ਅਤੇ ਪਤਵੰਤੇ ਸੱਜਣਾਂ ਦਾ ਥਾਣੇ ਵਿਖੇ ਪੂਰਾ ਸਤਿਕਾਰ ਕੀਤਾ ਜਾਵੇਗਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media