ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ
ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪਾਂ ਦੇ ਆਯੋਜਨ ਦਾ ਉਦੇਸ਼ ਵੀ ਗਰੀਬ ਅਤੇ ਲੋੜਵੰਦ ਲੋਕਾਂ ਖ਼ਾਸ ਕਰਕੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ।ਸਿੰਗਲਾ ਅੱਜ ਬਾਅਦ ਦੁਪਹਿਰ ਅਕੋਈ ਸਾਹਿਬ ਵਿਖੇ ਆਪਣੇ ਪਿਤਾ ਸਵ ਸ੍ਰੀ ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਆਯੋਜਿਤ ਮੁਫ਼ਤ ਮੈਡੀਕਲ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਸਨ।ਉਨ੍ਹਾਂ ਕਿਹਾ ਕਿ ਉਹ ਹਲਕਾ ਨਿਵਾਸੀਆਂ ਨੂੰ ਹਰ ਸੁਵਿਧਾ ਮੁਹਈਆ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਹਨ।ਉਨ੍ਹਾਂ ਦੱਸਿਆ ਕਿ ਹਫ਼ਤਾਵਾਰੀ ਪੱਧਰ ‘ਤੇ ਦੋ ਮੁਫ਼ਤ ਮੈਡੀਕਲ ਕੈਂਪ ਲਗਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ।ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ ਅੱਖ ਅਤੇ ਚਮੜੀ ਰੋਗਾਂ ਨਾਲ ਪ੍ਰਭਾਵਿਤ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ।ਮਰੀਜ਼ਾਂ ਨੂੰ ਮੁਫਤ ਦਵਾਈਆਂ ਦੇਣ ਤੋਂ ਇਲਾਵਾ ਲੋੜਵੰਦਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਨ ਲਈ ਸੂਚੀ ਤਿਆਰ ਕੀਤੀ ਗਈ। ਜਿਨਾਂ ਨੂੰ ਬਾਅਦ ਵਿੱਚ ਬੁਲਾ ਕੇ ਸਰਕਾਰੀ ਹਸਪਤਾਲ ‘ਚ ਆਪ੍ਰੇਸ਼ਨ ਕੀਤੇ ਜਾਣਗੇ।ਲੋੜਵੰਦਾਂ ਨੂੰ ਨਜ਼ਰ ਦੀਆਂ ਐਨਕਾਂ ਵੀ ਮੁਫਤ ਦਿੱਤੀਆਂ ਗਈਆਂ।ਇਸ ਮੌਕੇ ਮੋਹਿਲ ਸਿੰਗਲਾ ਵੀ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media