Saturday, October 17, 2026

ਮੁੱਖ ਮੰਤਰੀ ਪੰਜਾਬ ਚੰਨੀ ਵਲੋਂ ਡਾ. ਐਸ.ਪੀ ਸਿੰਘ ਓਬਰਾਏ ਨਾਲ ਮੁਲਾਕਾਤ

ਸਰਬੱਤ ਦਾ ਭਲਾ ਟਰੱਸਟ ਵੱਲੋਂ ਕੀਤੇ ਜਾਂਦੇ ਸੇਵਾ ਕਾਰਜ਼ਾਂ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਉੱਘੇ ਸਮਾਜ ਸੇਵਕ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ।ਡਾ. ਮੁੱਖ ਮੰਤਰੀ ਚੰਨੀ ਨੇ ਡਾ. ਓਬਰਾਏ ਵਲੋਂ ਲੋੜਵੰਦਾਂ ਦੀ ਬਿਹਤਰੀ ਲਈ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜ਼ਾਂ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਹਰ ਪੱਖ ਤੋਂ ਸਹਿਯੋਗ ਦਿੱਤਾ ਜਾਵੇਗਾ।
               ਇਸ ਮੌਕੇ ਉਪ ਮੁੱਖ ਮੰਤਰੀ ਪੰਜਾਬ ਓ.ਪੀ ਸੋਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਤੋਂ ਇਲਾਵਾ ਕਈ ਕਾਂਗਰਸੀ ਆਗੂ ਵੀ ਮੌਜ਼ੂਦ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …