Sunday, March 29, 2026

ਧਾਰਮਿਕ ਪ੍ਰੀਖਿਆ ‘ਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫ਼ਰਵਰੀ 2021 ’ਚ ਲਈ ਗਈ ਧਾਰਮਿਕ ਪ੍ਰੀਖਿਆ ਦੇ ਮੈਰਿਟ ਵਿਚ ਆਏ 20 ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਇਨਾਮੀ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਉਨ੍ਹਾਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਤਿੰਨ ਅਵੱਲ ਆਏ ਸਿਖਿਆਰਥੀਆਂ ਨੂੰ ਵੀ ਵਿਸ਼ੇਸ਼ ਰਾਸ਼ੀ ਨਾਲ ਸਨਮਾਨਿਤ ਕੀਤਾ। ਬੀਬੀ ਜਗੀਰ ਕੌਰ ਨੇ ਪਹਿਲੇ ਸਥਾਨ ਵਾਲਿਆਂ ਨੂੰ 5100, ਦੂਸਰੇ ਸਥਾਨ ’ਤੇ ਆਉਣ ਵਾਲਿਆਂ ਨੂੰ 4100 ਅਤੇ ਤੀਜੇ ਸਥਾਨ ਲਈ 3100 ਰੁਪਏ ਦੀ ਰਾਸ਼ੀ ਦੇ ਚੈਕ ਦਿੱਤੇ ਅਤੇ ਧਾਰਮਿਕ ਅਧਿਆਪਕਾਂ ਤੇ ਸਕੂਲ ਮੁਖੀਆਂ ਨੂੰ ਵੀ ਸਨਮਾਨਿਤ ਕੀਤਾ।
                 ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅਰਸੇ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਸਕੂਲਾਂ/ਕਾਲਜ਼ਾਂ ਦੇ ਵਿਦਿਆਰਥੀਆਂ ਅੰਦਰ ਸਿੱਖੀ ਚੇਤਨਤਾ ਫੈਲਾਅ ਰਹੀ ਹੈ ਅਤੇ ਹਰ ਸਾਲ ਇਸ ਪ੍ਰੀਖਿਆ ਵਿਚ ਹਜ਼ਾਰਾਂ ਵਿਦਿਆਰਥੀ ਬੈਠਦੇ ਹਨ।ਇਸ ਦੇ ਨਾਲ ਹੀ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵੀ ਆਮ ਸ਼ਰਧਾਲੂਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜ ਰਿਹਾ ਹੈ।ਇਨ੍ਹਾਂ ਵਿੱਚੋਂ ਮੈਰਿਟ ਹਾਸਲ ਕਰਨ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਰਾਸ਼ੀ ਦੇ ਕੇ ਸਨਮਾਨਿਤ ਕਰਦੀ ਹੈ, ਜਿਸ ਤਹਿਤ ਅੱਜ 23 ਵਿਦਿਆਰਥੀਆਂ ਨੂੰ ਸਨਮਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਰਵਰੀ 2021 ’ਚ ਲਈ ਗਈ ਧਾਰਮਿਕ ਪ੍ਰੀਖਿਆ ਦੌਰਾਨ 1093 ਵਿਦਿਆਰਥੀਆਂ ਨੇ ਵਜੀਫਾ ਹਾਸਲ ਕੀਤਾ ਹੈ, ਜਦਕਿ 20 ਵਿਦਿਆਰਥੀ ਮੈਰਿਟ ਵਿਚ ਆਏ ਹਨ।
                 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਬੀਬੀ ਜੋਗਿੰਦਰ ਕੌਰ ਧਰਮਕੋਟ, ਮੀਤ ਸਕੱਤਰ ਸਿਮਰਜੀਤ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਸੁਖਬੀਰ ਸਿੰਘ, ਪਲਵਿੰਦਰ ਸਿੰਘ ਸੁਪਰਡੈਂਟ ਪ੍ਰਚਾਰ, ਪ੍ਰੋ. ਸੁਖਦੇਵ ਸਿੰਘ ਇੰਚਾਰਜ਼, ਕਰਤਾਰ ਸਿੰਘ, ਭਾਈ ਸਰਬਜੀਤ ਸਿੰਘ ਹੈਡ ਪ੍ਰਚਾਰਕ, ਪ੍ਰਿੰਸੀਪਲ ਸਵਰਨ ਸਿੰਘ ਆਦਿ ਮੌਜੂਦ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …