Monday, August 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਦੇਸ਼ ਭਗਤਾਂ ਸੰਬੰਧੀ ਕੁਇਜ਼ ਮੁਕਾਬਲਾ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿੰਗ ਵਲੋਂ ਦੇਸ਼ ਭਗਤਾਂ ਸੰਬੰਧੀ ਜਾਣਕਾਰੀ ‘ਤੇ ਅਧਾਰਿਤ ਇਕ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸਵਿੱਚ ਦੇਸ਼ ਦੀ ਅਜ਼ਾਦੀ ਲਈ ਸੰਘਰਸ਼ ਕਰਨ ਵਾਲੇ ਵੱਖ-ਵੱਖ ਅਜ਼ਾਦੀ ਘੁਲਾਟੀਆਂ ਅਤੇ ਪ੍ਰਮੁੱਖ ਨੇਤਾਵਾਂ ਜਿਵੇਂ ਸ਼ਹੀਦ ਭਗਤ ਸਿੰਘ, ਸੁਭਾਸ਼ ਚੰਦਰ ਬੋਸ, ਲਾਲਾ ਲਾਜਪਤ ਰਾਏ, ਬਾਲ ਗੰਗਾਧਰ ਤਿਲਕ, ਮਹਾਤਮਾ ਗਾਂਧੀ ਆਦਿ ਦੇ ਜੀਵਨ ਅਤੇ ਅਜ਼ਾਦੀ ਲਈ ਸੰਘਰਸ਼ ਵਿੱਚ ਉਹਨਾਂ ਦੇ ਯੋਗਦਾਨ ਪੁੱਛੇ ਗਏ ਪ੍ਰਸ਼ਨਾਂ ਦੇ ਵਿਦਿਆਰਥੀਆਂ ਵਲੋਂ ਜ਼ੁਆਬ ਦਿੱਤੇ ਗਏ।ਇਹ ਕੁਇਜ਼ ਮੁਕਾਬਲਾ ਸੀ.ਬੀ.ਐਸ.ਈ ਦੇ ਨਿਰਦੇਸ਼ ਅਨੁਸਾਰ ਸਕੂਲਾਂ ਵਿੱਚ ਕਰਵਾਏ ਜਾ ਰਹੇ ‘ਅਜ਼ਾਦੀ ਕਾ ਅੰੰਮ੍ਰਿਤ ਮਹਾਂਉਤਸਵ’ ਪ੍ਰੋਗਰਾਮ ਅਧੀਨ ਕਰਵਾਇਆ ਗਿਆ। ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ, ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਦੇਸ਼ ਭਲਾਈ ਦੇ ਕਾਰਜ਼ਾਂ ਲਈ ਹਰ ਸੰਭਵ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …