ਨਵਾਂਸ਼ਹਿਰ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨੇ ਸੇਵਾ ਕੇਂਦਰਾਂ ਰਾਹੀਂ ਨਾਗਰਿਕ- ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ
ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਸੂਬੇ ਵਿਚ ਸਭ ਤੋਂ ਵਧੇਰੇ 99.96 ਫ਼ੀਸਦੀ, ਨਿਪਟਾਰੇ ਦੀ ਦਰ ਹਾਸਲ ਕੀਤੀ ਹੈ।ਇਸ ਤਰ੍ਹਾਂ ਸਭ ਤੋਂ ਘੱਟ 0.04 ਫੀਸਦ ਬਕਾਇਆ ਅਰਜ਼ੀਆਂ ਨਾਲ ਰਾਜ ਦਾ ਪਹਿਲਾ ਜਿਲ੍ਹਾ ਬਣ ਗਿਆ ਹੈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਦਾ ਸਿਹਰਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੇਵਾ ਕੇਂਦਰਾਂ ਦੀ ਸਮੁੱਚੀ ਟੀਮ ਨੂੰ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਨਾਗਰਿਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਪ੍ਰਸ਼ਾਸਨ ਦੇ ਸੰਕਲਪ ਨੂੰ ਦਰਸਾਉਂਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੇ ਸੁਹਿਰਦ ਯਤਨਾਂ ਤੋਂ ਬਿਨਾਂ ਪਹਿਲਾ ਦਰਜਾ ਪ੍ਰਾਪਤ ਕਰਨਾ ਸੰਭਵ ਨਹੀਂ ਸੀ।
ਸਾਰੰਗਲ ਜਿਨ੍ਹਾਂ ਨੇ ਇਸ ਸਾਲ 4 ਅਕਤੂਬਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ ਸੀ, ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀਆਂ ਅਣਥੱਕ ਕੋਸ਼ਿਸ਼ਾਂ ਨੂੰ ਕਾਮਯਾਬੀ ਦਾ ਫਲ ਮਿਲਿਆ ਹੈ।ਡੀ.ਸੀ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 24 ਨਵੰਬਰ 2020 ਤੋਂ ਹੁਣ ਤੱਕ ਕੁੱਲ 1,37,808 ਦਰਖਾਸਤਾਂ ਪ੍ਰਾਪਤ ਹੋਈਆਂ ਸਨ ਅਤੇ ਸਾਰੇ ਬਿਨੈਕਾਰਾਂ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਸਨ ਅਤੇ ਇਸ ਵੇਲੇ ਸਿਰਫ਼ ਕੁੱਝ ਅਰਜ਼ੀਆਂ ਹੀ ਨਿਪਟਾਏ ਦੀ ਪ੍ਰਕਿਰਿਆ ਅਧੀਨ ਹਨ।ਉਨ੍ਹਾਂ ਕਿਹਾ ਕਿ ਅਰਜ਼ੀਆਂ ਦੀ ਪ੍ਰੋਸੈਸਿੰਗ ਵਿੱਚ ਹਰੇਕ ਦਫ਼ਤਰ ਦੀ ਕਾਰਗੁਜ਼ਾਰੀ ਦੀ ਰੋਜ਼ਾਨਾ ਇੱਕ ਸਿਸਟਮ ਰਾਹੀਂ ਨਿਗਰਾਨੀ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਦਰਖਾਸਤ ਲੰਬਿਤ ਪਾਈ ਜਾਂਦੀ ਹੈ ਤਾਂ ਤੁਰੰਤ ਸਬੰਧਤ ਅਧਿਕਾਰੀ ਨੂੰ ਭੇਜ ਦਿੱਤੀ ਜਾਂਦੀ ਹੈ।ਇਸ ਬਾਰੇ ਨੋਡਲ ਅਫਸਰਾਂ ਨੂੰ ਵੀ ਸੁਚੇਤ ਕੀਤਾ ਜਾਂਦਾ ਸੀ, ਜੋ ਬਾਅਦ ਵਿੱਚ ਇਹ ਯਕੀਨੀ ਬਣਾਉਂਦੇ ਸਨ ਕਿ ਬਿਨੈ-ਪੱਤਰ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੇ ਜਾਣ।
ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਵਲੋਂ ਇਸ ਸ਼ਾਨਦਾਰ ਪ੍ਰਾਪਤੀ ਲਈ ਸਬੰਧਤ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media