ਨਵਾਂਸ਼ਹਿਰ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ
ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਿਲ਼੍ਹੇ ਦੇ ਬੇਰੋਜਗਾਰ ਨੌਜਵਾਨਾਂ ਨੂੰ ਰੋਜਗਾਰ, ਸਵੈ-ਰੋਜਗਾਰ ਅਤੇ ਹੁਨਰ ਵਿਕਾਸ ਰਾਹੀਂ ਆਪਣੇ ਪੈਰਾਂ ਤੇ ਖੜ੍ਹਾ ਹੋਣ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ।
ਜਿਲ੍ਹਾ ਰੋਜਗਾਰ ਅਫਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਆਈ.ਏ.ਐਸ ਦੀ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਵੀਰ ਸਿੰਘ ਪੀ.ਸੀ.ਐਸ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਓਟ ਸੈਂਟਰਾਂ ‘ਚ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਾਉਣ ਸਬੰਧੀ ਕੈਂਪ ਲਗਾਏ ਜਾ ਰਹੇ ਹਨ।ਇੱਕ ਕੈਂਪ ਓਟ ਸੈਂਟਰ ਬਲਾਚੌਰ ਵਿਖੇ ਲਗਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਵਿਭਾਗਾਂ ਜਿਵੇਂ ਕਿ ਐਸੀ.ਸੀ ਕਾਰਪੋਰੇਸ਼ਨ, ਜ਼ਿਲ੍ਹਾ ਉਦਯੋਗ ਕੇਂਦਰ, ਲੀਡ ਬੈਂਕ ਮੈਨੇਜਰ, ਡੇਅਰੀ ਵਿਕਾਸ ਆਦਿ ਵਲੋਂ ਪ੍ਰਾਰਥੀਆਂ ਨੂੰ ਆਪਣੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਮੌਕੇ ‘ਤੇ ਯੋਗ ਉਮੀਦਵਾਰਾਂ ਵਲੋਂ ਫਾਰਮ ਵੀ ਭਰਵਾਏ ਗਏ।
ਜ਼ਿਲ੍ਹਾ ਰੋਜ਼ਗਾਰ ਅਫਸਰ ਸੰਜੀਵ ਕੁਮਾਰ ਨੇ ਇਨ੍ਹਾਂ ਸੈਂਟਰਾਂ ਵਿੱਚ ਰਜਿਸਟਰ ਪ੍ਰਾਰਥੀਆਂ ਨੂੰ ਕੈਂਪਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ।ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਇਨ ਨੰਬਰ 8872759915 ‘ਤੇ ਸਵੇਰੇ 9-00 ਵਜੇ ਤੋਂ ਬਾਅਦ ਦੁਪਹਿਰ 03-00 ਵਜੇ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media