ਹਰ ਘਰ ਦਸਤਕ ਮੁਹਿੰਮ ਤਹਿਤ ਅੱਜ 4235 ਲੋਕਾਂ ਨੂੰ ਲੱਗੇ ਟੀਕੇ
ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲੇ ਵਿਚ ਕੋਵਿਡ ਵੈਕਸੀਨੇਸ਼ਨ ਦਾ ਅੰਕੜਾ 7,07,729 ਪਹੁੰਚ ਗਿਆ ਹੈ।ਸਿਵਲ ਸਰਜਨ ਕਪੂਰਥਲਾ ਡਾ.
ਗੁਰਿੰਦਰ ਬੀਰ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹਰ ਘਰ ਦਸਤਕ ਮੁਹਿੰਮ ਅਤੇ ਮੈਗਾ ਵੈਕਸੀਨੇਸ਼ਨ ਕੈਂਪ ਲਗਾ ਕੇ (ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ) ਲਗਾ ਕੇ ਵੀ ਕੋਵਿਡ ਟੀਕਾਕਰਣ ਕੀਤਾ ਜਾ ਰਿਹਾ ਹੈ।
ਜਿਲ੍ਹਾ ਟੀਕਾਕਰਣ ਅਫਸਰ ਡਾ. ਰਣਦੀਪ ਸਿੰਘ ਹਰ ਘਰ ਦਸਤਕ ਮੁਹਿੰਮ ਦੇ ਤਹਿਤ ਅੱਜ ਜਿਲ੍ਹੇ ਵਿਚ ਅੱਜ 4235 ਲੋਕਾਂ ਨੂੰ ਵੈਕਸੀਨ ਲਗਾਈ ਗਈ। ਜਿਕਰਯੋਗ ਹੈ ਕਿ 30 ਨਵੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਉਦੇਸ਼ 100 ਫੀਸਦੀ ਕੋਵਿਡ ਟੀਕਾਕਰਣ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।ਜਿਲੇ ਦੇ 618 ਪਿੰਡਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 100 ਫੀਸਦੀ ਕਵਰ ਕੀਤਾ ਜਾਏਗਾ।ਉਨ੍ਹਾਂ ਅਜਿਹੇ ਲੋਕਾਂ ਜਿਨ੍ਹਾਂ ਨੇ ਵੈਕਸੀਨੇਸ਼ਨ ਦੀ ਦੂਸਰੀ ਡੋਜ਼ ਨਹੀਂ ਲਈ ਹੈ, ਉਨਾਂ ਨੂੰ ਦੂਸਰੀ ਡੋਣ ਲੈਣ ਦੀ ਅਪੀਲ ਕੀਤੀ ਹੈ ।
Punjab Post Daily Online Newspaper & Print Media