Saturday, March 28, 2026

ਜਸਵੰਤ ਭੰਮ ਕਾਂਗਰਸ ਸੇਵਾ ਦਲ ਜ਼ਿਲਾ ਸੰਗਰੂਰ ਦੇ ਪ੍ਰਧਾਨ ਨਿਯੁੱਕਤ

ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਕਾਂਗਰਸ ਦਫਤਰ ਚੰਡੀਗੜ੍ਹ ਵਿਖੇ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਵਿਸੇਸ਼ ਤੌਰ ‘ਤੇ ਪਹੁੰਚੇ ਠਾਕੁਰ ਸਾਹਿਬ ਸਿੰਘ ਨੇ ਜ਼ਿਲ੍ਹਾ ਸੰਗਰੂਰ ਵਿੱਚ ਕਾਂਗਰਸ ਸੇਵਾ ਦਲ ਨੂੰ ਹੋਰ ਮਜ਼਼ਬੂਤ ਕਰਨ ਵਾਸਤੇ ਜਸਵੰਤ ਸਿੰਘ ਭੰਮ ਨੂੰ ਕਾਂਗਰਸ ਸੇਵਾ ਦਲ ਦਾ ਜਿਲ੍ਹਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੂੰ ਇੰਨਾ ਪਿਆਰ ਮਿਲ ਰਿਹਾ ਹੈ। ਦੱਸਣਯੋਗ ਹੈ ਕਿ ਜਸਵੰਤ ਸਿੰਘ ਭੰਮ ਪਿਛਲੇ ਸਮੇਂ ਬਲਾਕ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਸਨ ਤੇ ਪੁਰਾਣੇ ਟਕਸਾਲੀ ਕਾਂਗਰਸੀ ਹਨ।ਇਨ੍ਹਾਂ ਦੀ ਲਗਨ ਤੁ ਸੇਵਾ ਭਾਵਨਾ ਨੂੰ ਦੇਖਦੇ ਹੋਏ ਜਿਲ੍ਹਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਜਸਵੰਤ ਸਿੰਘ ਭੰਮ ਨੇ ਇਸ ਨਿਯੁੱਕਤੀ ਲਈ ਪੰਜਾਬ ਪ੍ਰਧਾਨ ਨਿਰਮਲ ਸਿੰਘ ਕੇੜਾ ਅਤੇ ਠਾਕੁਰ ਸਾਹਿਬ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸੌਂਪੀ ਗਈ ਜਿੰਮੇਦਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
                  ਇਸ ਮੌਕੇ ਇੰਦਰਜੀਤ ਸਿੰਘ ਕੰਬੋਜ਼, ਹਰਜਿੰਦਰ ਕੌਰ ਪਟਿਆਲਾ, ਕਰਮਜੀਤ ਕੌਰ ਬਠਿੰਡਾ, ਸਤਨਾਮ ਸਿੰਘ, ਕ੍ਰਿਸ਼ਨ ਸ਼ਰਮਾ ਸੁਨਾਮ, ਰਤਨ ਕੌਰ ਅਤੇ ਹੋਰ ਕਾਂਗਰਸੀ ਆਗੂ ਮੌਜ਼ੂਦ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …