Tuesday, August 25, 2026

ਸਨਮਇੰਦਰ ਕੌਰ ਮਾਨ ਨੇ ਕੀਤੀਆਂ ਨੁੱਕੜ ਮੀਟਿੰਗਾਂ

ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਪਤਨੀ ਸਨਮਇੰਦਰ ਕੌਰ ਮਾਨ ਸਾਬਕਾ ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਸੰਗਰੂਰ ਨੇ ਸੁਨਾਮ ਸ਼ਹਿਰ ਵਿਚ ਅਕਾਲੀ-ਬਸਪਾ ਗਠਜੋੜ ਦੀ ਮਜ਼ਬੂਤੀ ਲਈ ਔਰਤਾਂ ਨਾਲ ਅੱਧੀ ਦਰਜਨ ਤੋਂ ਵੀ ਵੱਧ ਵੱਖ-ਵੱਖ ਥਾਵਾਂ `ਤੇ ਨੁੱਕੜ ਮੀਟਿੰਗਾਂ ਕੀਤੀਆਂ।ਬੀਬੀ ਮਾਨ ਨੇ ਕਿਹਾ ਕਿ ਦੇਸ਼ ਦੀਆਂ ਔਰਤਾਂ ਜਾਗਰੂਕ ਹੋ ਚੁੱਕੀਆਂ ਹਨ।ਜਿਸ ਕਰਕੇ ਸਿਆਸੀ ਹਲਾਤਾਂ ਦੀ ਵੀ ਚੰਗੀ ਸਮਝ ਰੱਖਦੀਆਂ ਹਨ।ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਔਰਤਾਂ ਅਹਿਮ ਰੋਲ ਅਦਾ ਕਰਨਗੀਆਂ।ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਆਉਣ `ਤੇ ਪਾਰਟੀ ਲਈ ਮਿਹਨਤ ਕਰਨ ਵਾਲੀਆਂ ਔਰਤਾਂ ਨੂੰ ਯੋਗ ਅਹੁੱਦੇ ਦਿੱਤੇ ਜਾਣਗੇ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …