ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ
ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ ਅਤੇ ਐ.ਸਿ) ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਜਿਲ੍ਹਾ ਪੱਧਰੀ ਭਾਸ਼ਣ (ਕਾਲਜ਼) ਅਤੇ ਲੇਖ (ਸਕੂਲ਼) ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ (ਲੜਕੀਆਂ) ਮਾਲ ਰੋਡ ਵਿਖੇ ਕਰਵਾਏ ਗਏ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਲ ਰੋਡ ਦੇ ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਲੋਕਤੰਤਰ ਦੀ ਮਜ਼ਬੂਤੀ ਨਾਲ ਹੀ ਸਾਡਾ ਦੇਸ਼ ਤਰੱਕੀ ਦੀ ਰਾਹ ਤੇ ਅੱਗੇ ਵੱਧ ਸਕਦਾ ਹੈ ਅਤੇ ਲੋਕਤਾਂਤਰਿਕ ਢਾਂਚੇ ਵਿੱਚ ਚੋਣਾਂ ਇੱਕ ਅਹਿਮ ਕੜੀ ਹਨ।ਉਹਨਾਂ ਚਿੰਤਾ ਪ੍ਰਗਟ ਕਰਦੀਆਂ ਹੋਈਆਂ ਕਿਹਾ ਕਿ ਨੌਜਵਾਨ ਪੀੜੀ ਦੀ ਚੋਣਾਂ ਪ੍ਰਤੀ ਉਦਾਸੀਨਤਾ ਕੋਈ ਚੰਗਾ ਸੰਕੇਤ ਨਹੀਂ ਹੈ ਅਤੇ ਇਸੇ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਵੱਡੀ ਪੱਧਰ ‘ਤੇ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।ਜਿਸ ਦੇ ਚੰਗੇ ਸਿੱਟੇ ਦੇਖਣ ਨੂੰ ਮਿਲ ਰਹੇ ਹਨ।ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਟੋਲ ਫ਼੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ।ਜਿਸ ਉਪਰ ਡਾਈਲ ਕਰਕੇ ਕੋਈ ਵੀ ਆਮ ਨਾਗਰਿਕ ਵੋਟ ਬਣਾਉਣ ਸਬੰਧੀ ਕੋਈ ਵੀ ਲੋੜੀਂਦੀ ਜਾਣਕਾਰੀ ਹਾਸਲ ਕਰ ਸਕਦਾ ਹੈ।
ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਜਿਲ੍ਹਾ ਸਵੀਪ ਟੀੰਮ ਮੈਂਬਰ ਸ਼੍ਰੀਮਤੀ ਆਦਰਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਚੋਣ ਕਮਿਸ਼ਨ ਵਲੋਂ ਆਮ ਪਬਲਿਕ ਦੀ ਸਹੂਲਤ ਲਈ ਵੋਟਰ ਹੈਲਪਲਾਈਨ ਐਪ ਅਤੇ ਐਨ.ਵੀ.ਐਸ.ਪੀ ਪੋਰਟਲ ਦੀ ਰਚਨਾ ਕੀਤੀ ਗਈ ਹੈ।ਜਿਸ ਦਾ ਉਪਯੋਗ ਕਰਕੇ ਕੋਈ ਵੀ ਨਾਗਰਿਕ ਬਹੁਤ ਅਸਾਨੀ ਨਾਲ ਆਪਣੀ ਨਵੀਂ ਵੋਟ ਬਣਵਾ ਸਕਦਾ ਹੈ ਅਤੇ ਵੋਟਰ ਕਾਰਡ ਡਾਊਨਲੋਡ ਕਰ ਸਕਦਾ ਹੈ।ਉਹਨਾਂ ਕਿਹਾ ਕਿ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।ਆਯੋਜਿਤ ਕੀਤੇ ਗਏ ਜਿਲ੍ਹਾ ਪੱਧਰੀ ਲੇਖ ਮੁਕਾਬਲੇ ਵਿੱਚ ਸ.ਸ.ਸ.ਸ ਕੋਟ ਬਾਬਾ ਦੀਪ ਸਿੰਘ ਦੇ ਸਾਹਿਬ ਸਿੰਘ ਨੇ ਪਹਿਲਾ, ਸ.ਸ.ਸ.ਸ ਦਸ਼ਮੇਸ਼ ਨਗਰ ਦੀ ਸੁਪ੍ਰੀਤ ਕੌਰ ਨੇ ਦੂਜਾ ਅਤੇ ਸ.ਸ.ਸ.ਸ. ਟਾਊਨ ਹਾਲ ਦੇ ਅੰਕੁਸ਼ ਰਾਜਪੂਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਜੇਤੂ ਵਿਦਿਆਰਥੀਆਂ ਨੂੰ ਸਕੂਲ਼ ਵਲੋਂ ਇਨਾਮ ਵੀ ਤਕਸੀਮ ਕੀਤੇ ਗਏ।
ਇਸ ਮੌਕੇ ਸ਼੍ਰੀਮਤੀ ਕੁਲਬੀਰ ਕੌਰ, ਅਲਕਾ ਰਾਣੀ, ਸ਼੍ਰੀਮਤੀ ਬਿਮਲਾ, ਗੀਤਿਕਾ, ਗੁਲਸ਼ਨ, ਸਤਵੰਤ ਕੌਰ, ਮੀਨਾਕਸ਼ੀ, ਰਾਕੇਸ਼ ਗੁਲਾਟੀ, ਮਨਜੀਤ ਕੌਰ, ਮਨਦੀਪ ਬੱਲ, ਜਿਲ੍ਹਾ ਸਵੀਪ ਟੀਮ ਮੈਂਬਰ ਰਾਜਿੰਦਰ ਸਿੰਘ, ਮੁਨੀਸ਼ ਕੁਮਾਰ, ਸੰਦੀਪ ਸਿਆਲ ਵੀ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media