Monday, April 7, 2025
Breaking News

ਲੰਡਨ ’ਚ ਸਿੱਖ ਨੌਜਵਾਨ ਦੇ ਕਤਲ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 26 ਨਵੰਬਰ (ਜਗਦਪਿ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ, ਇਸ ਦੁਖਦਾਈ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਅੰਦਰ ਡਰ ਦੀ ਭਾਵਨਾ ਬਣੀ ਹੋਈ ਹੈ।ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਸਗੋਂ ਇਸ ਤੋਂ ਪਹਿਲਾਂ ਵੀ ਕਈ ਦੇਸ਼ਾਂ ਅੰਦਰ ਸਿੱਖਾਂ ’ਤੇ ਅਜਿਹੇ ਹਮਲੇ ਹੋਏ ਹਨ।ਉਨ੍ਹਾਂ ਕਿਹਾ ਕਿ ਸਿੱਖ ਭਰਾਤਰੀ ਭਾਈਚਾਰੇ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਸਰਬਤ ਦੇ ਭਲੇ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਹਰ ਲੋੜਵੰਦ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਕਰੜੀ ਮੇਹਨਤ ਅਤੇ ਇਮਾਨਦਾਰੀ ਨਾਲ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਬੀਬੀ ਜਗੀਰ ਕੌਰ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਤੱਕ ਪਹੁੰਚ ਕਰਨ ਲਈ ਭਾਰਤ ਸਰਕਾਰ ਨੂੰ ਪਹਿਲ ਕਦਮੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਰਤ ਦਾ ਵਿਦੇਸ਼ ਮੰਤਰਾਲਾ ਇਹ ਸੰਜ਼ੀਦਾ ਮਸਲੇ ’ਤੇ ਆਪਣੀ ਜਿੰਮੇਵਾਰੀ ਨਿਭਾਵੇ।

Check Also

ਖਾਲਸਾ ਕਾਲਜ ਵੂਮੈਨ ਅਤੇ ਲੌਰੇਂਸ਼ੀਅਨ ਯੂਨੀਵਰਸਿਟੀ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅਕਾਦਮਿਕ ਸਹਿਯੋਗ ਨੂੰ ਵਧਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ …