ਅੰਮ੍ਰਿਤਸਰ, 26 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਜਨਵਰੀ 2022 ਤੋਂ ਦਸਵੀਂ/ਬਾਰ੍ਹਵੀਂ ਪਾਸ/
ਅਪੀਅਰ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਛੇ ਮਹੀਨਿਆਂ ਦੇ ਕੋਰਸਾਂ/ਡਿਪਲੋਮਿਆਂ ਵਿਚ ਦਾਖਲੇ 30 ਨਵੰਬਰ ਤਕ ਲਏ ਜਾ ਸਕਦੇ ਹਨ।
ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਕਿ ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ), ਬਿਊਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ), ਵੈੱਬ ਡਿਜ਼ਾਈਨਿੰਗ (ਬਾਰਵੀਂ ਪਾਸ ਲੜਕੇ ਲੜਕੀਆਂ ਲਈ) ਅਤੇ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ) ਕੋਰਸ ਇਸ ਵਿਚ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿੱਚ ਆਨਲਾਈਨ ਦਾਖਲਾ 30 ਨਵੰਬਰ 2021 ਤੱਕ www.gndu.ac.in/lifelong/default.aspx ਵੈਬਸਾਈਟ ‘ਤੇ ਕਰਵਾ ਸਕਦੇ ਹਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media