ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਸਾਨ ਅੰਦੋਲਨ
ਦੀ ਵਰ੍ਰੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤੇ ਸਮੂਹ ਕਿਸਾਨ ਨੂੰ ਕਾਲੇ ਖੇਤੀ ਕਾਨੂੰਨ ਰੱਦ ਹੋਣ ਦੀ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਤੇ ਕਿਹਾ ਕਿ ਕਿਸਾਨ ਅੰਦੋਲਨ ਨੇ ਪੰਜਾਬੀਆਂ ਦੇ ਹੱਕ ਸੱਚ ਅਤੇ ਜਮਹੂਰੀਅਤ ਲਈ ਲੜਨ ਦੀ ਰਵਾਇਤ ਨੂੰ ਸਿੰਜ਼ਕੇ ਹੋਰ ਮਜ਼ਬੂਤ ਕੀਤਾ ਹੈ ਤੇ ਕਿਸਾਨਾਂ ਦੀ ਇਸ ਇਤਿਹਾਸਕ ਜਿੱਤ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਕਿਰਤੀ ਲੋਕਾਂ ਦੀ ਇਕਜੁੱਟਤਾ ਦੀ ਵਧੀਆ ਉਮੀਦ ਜਗਾਈ ਹੈ।ਉਹਨਾਂ ਕਿਹਾ ਕਿ ਸੰਘਰਸ਼ ਅੰਦਰ ਯੋਗਦਾਨ ਪਾਉਣ ਵਾਲਿਆਂ ਨੂੰ ਸਲਾਮ ਕਰਦੇ ਹਾਂ
ਅੱਜ ਵੱਖ-ਵੱਖ ਸਮਾਗਮਾਂ ਦੌਰਾਨ ਢੀਡਸਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅੱਜ ਦੇ ਦਿਨ ਦਿੱਲੀ ਦੇ ਬਾਰਡਰਾਂ ’ਤੇ ਡਟੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਸਦਕਾ 26 ਨਵੰਬਰ ਦਾ ਦਿਨ ਹਮੇਸ਼ਾਂ ਲਈ ਯਾਦਗਾਰੀ ਹੋ ਨਿਬੜਿਆ ਹੈ।ਉਹਨਾਂ ਕਿਹਾ ਕਿ ਸਭ ਤੋਂ ਲੰਬੇ ਕਿਸਾਨ ਅੰਦੋਲਨ ਨੇ ਸਾਂਝੀਵਾਲਤਾ, ਮਾਨਵਤਾ, ਏਕਤਾ, ਸਬਰ, ਸਿਦਕ ਤੇ ਆਸਾਂ ਉਮੀਦਾਂ ਨੂੰ ਚਾਰ ਚੰਨ੍ਹ ਲਾਏ ਹਨ ਤੇ ਫੈਡਰਲ ਢਾਂਚੇ ਤੇ ਰਾਜਾਂ ਦੀਆਂ ਸ਼ਕਤੀਆਂ ਨੂੰ ਨਵੀਂ ਦਿਸ਼ਾ ਦਿੱਤੀ ਹੈ।ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਖੇਤੀ ਕਾਨੂੰਨ ਬਣਨ ਤੱਕ ਸਿਆਸੀ ਆਗੂਆਂ ਵਲੋਂ ਨਿਭਾਈ ਭੂਮਿਕਾ ਬਾਰੇ ਬੱਚਾ ਬੱਚਾ ਜਾਣਦਾ ਹੈ ਤੇ ਕਾਨੂੰਨ ਰੱਦ ਹੋਣ ਮਗਰੋਂ ਸਵਾਲ ਉਠਣੇ ਸ਼ੁਰੂ ਹੋਏ ਹਨ ਕਿ ਪਹਿਲਾਂ ਇਹ ਬਿਰਤਾਂਤ ਬਣਾਉਣ ਦੀ ਕੋਸਿਸ਼ ਕੀਹਨੇ ਕੀਤੀ ਕਿ ਮੋਦੀ ਦੇ ਬਣਾਏ ਕਾਨੂੰਨ ਠੀਕ ਹਨ।ਢੀਂਡਸਾ ਨੇ ਬਾਦਲ ਪਰਿਵਾਰ ਦਾ ਜ਼ਿਕਰ ਕੀਤੇ ਬਗੈਰ ਕਿਹਾ ਪੰਜਾਬ ਦੇ ਲੋਕਾਂ ਨੂੰ ਉਹਨਾਂ ਸਿਆਸੀ ਆਗੂਆਂ ਦੀ ਪਛਾਣ ਕਰਨੀ ਚਾਹੀਦੀ ਹੈ ਜਿਹਨਾਂ ਦੀ ਸੋਚ ਕਾਰਪੋਰੇਟ ਘਰਾਣਿਆਂ ਤੋਂ ਵੀ ਖਤਰਨਾਕ ਹੈ ਤੇ ਕਿਸਾਨ ਸੰਘਰਸ਼ ਅੰਦਰ ਇਹਨਾਂ ਦਾ ਕੀ ਰੋਲ ਰਿਹਾ ਹੈ।ਉਹਨਾਂ ਕਿਹਾ ਕਿ ਅਜਿਹੇ ਬਿਰਤਾਂਤ ਨੂੰ ਪਛਾਣਨ ਤੇ ਪਛਾੜਣ ਦੀ ਲੋੜ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media