ਬਠਿੰਡਾ, 16 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਨਜ਼ਦੀਕ ਸਥਿਤ ਗੁਰਦੁਆਰਾ ਤਿੱਤਰਸਰ ਸਾਹਿਬ ਵਿਖੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਜਿੱਤ ਦੀ ਖੁਸ਼ੀ ਵਿੱਚ ਕਰਵਾਏ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਮੌਕੇ ‘ਤੇ ਪੱਤਰਕਾਰਾਂ ਨਾਲ ਨਾਲ ਕੇਂਦਰੀ ਫੂਡ ਪ੍ਰੋਸੈਸਿੰਂਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਫੂਡ ਪ੍ਰੋਸੈਸਿੰਂਗ ਮੰਤਰਾਲਾਂ ਜਲਦੀ ਹੀ ਪੰਜਾਬ ਦੇ ਸੰਨਅਤਕਾਰ ਨੂੰ ਕੇਂਦਰ ਦੀਆਂ ਫੂਡ ਪ੍ਰੋਸੈਸਿੰਂਗ ਨਾਲ ਸਬੰਧਤ ਵੱਖ-ਵੱਖ ਨੀਤੀਆਂ ਬਾਰੇ ਜਾਣੂ ਕਰਵਾਵੇਗਾ ।ਉਨ੍ਹਾਂ ਕਿਹਾ ਕਿ ਸੋਮਵਾਰ ਤੋਂ ਸੰਨਅਤਕਾਰਾਂ ਨੂੰ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਦੱਸਿਆ ਜਾਵੇਗਾ ਕਿ ਕੇਂਦਰ ਦੀਆਂ ਕਈ ਯੋਜਨਾਵਾਂ ਹਨ ਜਿਸ ਤਹਿਤ ਸੰਨਅਤਕਾਰਾਂ ਨੂੰ ਫੂਡ ਪ੍ਰੋਸੈਸਿੰਂਗ ਯੂਨਿਟ ਲਗਾਉਣ ਵਾਸਤੇ ਵੱਖ-ਵੱਖ ਸਬਸਿਡੀਆਂ ਦਿੱਤੀਆਂ ਜਾਂਦੀਆ ਹਨ। ਉਨ੍ਹਾਂ ਦੱਸਿਆ ਕਿ ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਪੰਜਾਬ ਵਿੱਚ ਫੂਡ ਪ੍ਰੋਸੈਸਿੰਂਗ ਨੂੰ ਲੈ ਕੇ ਬਹੁਤ ਸਾਰੇ ਮੌਕੇ ਹਨ ।ਇਸ ਮੌਕੇ ਬੋਲਦਿਆਂ ਉਨਾਂ ਕਿਹਾ ਕਿ ਕੇਂਦਰ ਦੀ ਵਜ਼ਾਰਤ ਪ੍ਰਮਾਤਮਾ ਅਤੇ ਸਾਧ ਸੰਗਤ ਦੀ ਦੇਣ ਹੈ । ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਤੇ ਸਿਰਫ ਸੂਬੇ ਦੀ ਹੀ ਨਹੀਂ ਬਲਕਿ ਪੂਰੇ ਦੇਸ਼ ਦੀ ਜਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਸੂਬੇ ਅਤੇ ਇਲਾਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ।ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨਾਲ ਟੁੱਟ ਚੁੱਕੀ ਹੈ ਅਤੇ ਹੁਣ ਪਾਰਟੀ ਦਾ ਵਜੂਦ ਸੂਬੇ ਵਿੱਚ ਨਾ ਦੇ ਬਰਾਬਰ ਹੈ।ਜਿਸ ਦੀ ਬੁਖਲਾਹਟ ਵਿੱਚ ਆ ਕੇ ਪਾਰਟੀ ਦੇ ਆਗੂ ਬੇਤੁਕੀ ਬਿਆਨਬਾਜੀ ਕਰ ਰਹੇ ਹਨ ।ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਦਾ ਗੱਠਜੋੜ ਸਥਿਰ ਹੈ ਅਤੇ ਕਿਸੇ ਕਿਸਮ ਦੀ ਕੋਈ ਵੀ ਤਰੇੜ ਨਹੀਂ ਹੈ ।
ਪੰਜਾਬ ਸਰਕਾਰ ਵੱਲੋਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਜਾਣ ਦੀ ਕੜੀ ਦੇ ਤਹਿਤ ਅੱਜ ਕੰਵਰਜੀਤ ਸਿੰਘ ਬੰਟੀ ਨੂੰ ਮਾਰਕਿਟ ਕਮੇਟੀ ਮੌੜ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ । ਇਸ ਮੌਕੇ ਤੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਮੰਡੀਆਂ ਅਤੇ ਪਿੰਡਾਂ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ । ਹੋਰਨਾਂ ਤੋਂ ਇਲਾਵਾ ਪੰਜਾਬ ਮੰਤਰੀ ਸ.ਜਨਮੇਜਾ ਸਿੰਘ ਸੇਖੋਂ , ਸੰਤ ਬਾਬਾ ਲੱਖਾ ਸਿੰਘ ਜੀ ਨਾਨਕਸਰ ਵਾਲੇ , ਸ਼੍ਰੋਮਣੀ ਕਮੇਟੀ ਮੈਂਬਰ ਗੁਰਤੇਜ ਸਿੰਘ ਢੱਡੇ ਅਤੇ ਮੋਹਨ ਸਿੰਘ ਬੰਗੀ, ਡਿਪਟੀ ਕਮਿਸ਼ਨਰ ਬਠਿੰਡਾ ਡਾ.ਬਸੰਤ ਗਰਗ , ਐਸ.ਐਸ.ਪੀ. ਗੁਰਪ੍ਰੀਤ ਸਿੰਘ ਭੁੱਲਰ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ )ਡਾ.ਸੁਮੀਤ ਜਾਰੰਗਲ, ਐਸ.ਡੀ.ਐਮ.ਮੌੜ ਪਰਮਦੀਪ ਸਿੰਘ ਅਤੇ ਹੋਰ ਵੀ ਹਾਜ਼ਰ ਸਨ ।