Tuesday, August 25, 2026

ਗਗਨਦੀਪ ਭਾਰਦਵਾਜ ਬਣੇ ਜ਼ਿਲ੍ਹਾ ਅਟਾਰਨੀ

ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸਮਾਜ ਸੇਵੀ ਭਾਰਦਵਾਜ ਪਰਿਵਾਰ ਦੇ ਸੀਨੀਅਰ ਐਡਵੋਕੇਟ ਰਵਿੰਦਰ ਭਾਰਦਵਾਜ ਦੇ ਸਪੁੱਤਰ ਗਗਨਦੀਪ ਭਾਰਦਵਾਜ ਜੋ ਕਿ ਇਸ ਸਮੇਂ ਬਤੌਰ ਉਪ ਜ਼ਿਲ੍ਹਾ ਅਟਾਰਨੀ ਮਾਨਸਾ ਵਿਖੇ ਤੈਨਾਤ ਹਨ ਨੂੰ ਪੰਜਾਬ ਸਰਕਾਰ ਵਲੋਂ ਪਦਉੱਨਤ ਕਰ ਜਿਲ੍ਹਾ ਅਟਾਰਨੀ ਬਣਾ ਦਿੱਤਾ ਹੈ।ਇਸ ਸਬੰਧੀ ਸ਼ਹਿਰ ਦੇ ਵਿਚ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਸੀਨੀਅਰ ਐਡਵੋਕੇਟ ਰਵਿੰਦਰ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਦੇ ਦੋਨੋਂ ਪੁੱਤਰ ਬੜੇ ਹੋਣਹਾਰ ਹੈ।ਅੱਜ ਉਨ੍ਹਾਂ ਦੇ ਵੱਡੇ ਪੁੱਤਰ ਗਗਨਦੀਪ ਭਾਰਦਵਾਜ ਨੂੰ ਪੰਜਾਬ ਸਰਕਾਰ ਵੱਲੋਂ ਪਦਉਨਤ ਕੀਤਾ ਗਿਆ ਹੈ।ਜਿਸ ਕਾਰਨ ਉਨਾਂ ਦੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …