Tuesday, August 25, 2026

ਐਨ.ਸੀ.ਸੀ ਦਾ ਸਥਾਪਨਾ ਦਿਵਸ ਮਨਾਇਆ

ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – 14 ਪੰਜਾਬ ਐਨ.ਸੀ.ਸੀ ਬਟਾਲੀਅਨ ਨਾਭਾ ਵਲੋਂ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਪ੍ਰਿੰਸੀਪਲ ਅਤੇ ਕਮਾਂਡਿੰਗ ਅਫ਼ਸਰ ਕੈਪਟਨ ਡਾ. ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ ਹੇਠ ਐਨ.ਸੀ.ਸੀ ਦਾ ਸਥਾਪਨਾ ਦਿਵਸ ਮਨਾਇਆ ਗਿਆ।
ਸੈਮੀਨਾਰ ਦੌਰਾਨ ਕੈਡਟਾਂ ਨੂੰ ਐਨ.ਸੀ.ਸੀ ਦੇ ਇਤਿਹਾਸ ਅਤੇ ਮਹੱਤਵ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਏਕਤਾ ਲਈ ਦੌੜ ਵੀ ਕਰਵਾਈ ਗਈ, ਜਿਸ ਨੂੰ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਮੱਖਣ ਸਿੰਘ ਪੰਚ ਰੂਪ ਸਿੰਘ ਖਾਲਸਾ ਅਤੇ ਪੰਚ ਗੁਰਪ੍ਰੀਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਕੈਡਟਾਂ ਵਲੋਂ ਸਕੂਲ ਕੈਂਪਸ ਅਤੇ ਚੌਗਿਰਦੇ ਦੀ ਸਫ਼ਾਈ ਲਈ ਅਭਿਆਨ ਵੀ ਚਲਾਇਆ ਗਿਆ।ਸਮਾਗਮ ਵਿਚ ਐਨ.ਸੀ.ਸੀ ਦੇ 52 ਕੈਡਟਾਂ ਅਧਿਆਪਕਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …