Monday, August 24, 2026

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 27 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ 27 ਵਿਦਿਆਰਥੀਆਂ ਨੇ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਰਣਜੀਤ ਐਵਨਿਊ ਵਿਖੇ ਕਰਵਾਈ ਗਈ 13ਵੀਂ ਅੰਤਰ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ 2021 ਵਿਚ (7, 9, 12 ਅਤੇ 14 ਸਾਲ ਉਮਰ ਦੇ ਵਰਗ ਅਧੀਨ) ਖੇਡਾਂ ’ਚ ਭਾਗ ਲਿਆ।ਦੂਸਰੀ ਜਮਾਤ ਦੀ ਵਿਦਿਆਰਥਣ ਜਸਲੀਨ ਕੌਰ ਨੇ 50 ਮੀਟਰ ਰੇਸ ’ਚ ਪਹਿਲਾ ਸਥਾਨ, ਇਸੇ ਹੀ ਜਮਾਤ ਦੇ ਵਿਦਿਆਰਥੀ ਰਾਜਦੀਪ ਸਿੰਘ ਅਤੇ ਗੁਰਵੀਰ ਸਿੰਘ ਨੇ 50 ਮੀਟਰ ਰੇਸ ’ਚ ਕ੍ਰਮਵਾਰ ਪਹਿਲਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਉਨਾਂ ਨੇ ਜਿਸ ਵਿਚ ਸ਼ਹਿਰ ਦੇ 22 ਨਾਮਵਰ ਸਕੂਲਾਂ ਤੋਂ 510 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
                               ਉਨ੍ਹਾਂ ਕਿਹਾ ਕਿ ਇਸ ਮੌਕੇ ਪਿ੍ਰੰ: ਨਿਰਮਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਖੇਡਾਂ ’ਚ ਮੱਲਾਂ ਮਾਰਦਿਆਂ ਓਵਰਆਲ ਟਰਾਫੀ ਵੀ ਸੰਸਥਾ ਦੇ ਨਾਮ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਦੀ ਕਰੜੀ ਮਿਹਨਤ ਅਤੇ ਉਪਲੱਬਧੀਆਂ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …