ਨਵਾਂਸ਼ਹਿਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਦਫਤਰ ਦੀ ਟੀਮ ਵਲੋਂ “ਫਰਾਈ ਡੇਅ ਡਰਾਈ ਡੇਅ” ਮੌਕੇ ਜ਼ਿਲ੍ਹੇ ਦੇ ਵੱੱਖ-ਵੱਖ ਸਥਾਨਾਂ ‘ਤੇ ਡੇਂਗੂ ਵਿਰੋਧੀ ਸਰਵੇ ਕਰਨ ਦੇ ਨਾਲ-ਨਾਲ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ।
ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਐਸ.ਐਸ.ਪੀ ਦਫਤਰ, ਖੇਤੀਬਾੜੀ ਵਿਭਾਗ ਦਫਤਰ, ਬਾਰਾਂਦਰੀ ਗਾਰਡਨ, ਬੰਗਾ ਰੋਡ ਗੁਰੂ ਤੇਗ ਬਹਾਦਰ ਨਗਰ ਤੇ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਵਿਚ 139 ਘਰਾਂ ਵਿਚ ਡੇਂਗੂ ਵਿਰੋਧੀ ਸਰਵੇਖਣ ਕੀਤਾ ਗਿਆ।ਜਿਸ ਦੌਰਾਨ ਟੀਮ ਵਲੋਂ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ। ਇਸ ਦੌਰਾਨ 2 ਸਥਾਨਾਂ ‘ਤੇ ਲਾਰਵਾ ਪਾਇਆ ਗਿਆ। ਇਕ ਘਰ ਵਿਚ ਦੂਜੀ ਵਾਰ ਲਾਰਵਾ ਪਾਏ ਜਾਣ ‘ਤੇ 100 ਰੁਪਏ ਦਾ ਚਲਾਣ ਕੱਟਿਆ ਗਿਆ, ਜਦੋਂਕਿ ਦੂਜੇ ਘਰ ਚਲਾਣ ਕੱਟਣ ਦੀ ਚੇਤਾਵਨੀ ਦਿੱਤੀ ਗਈ।
ਡਾ. ਇੰਦਰਮੋਹਨ ਗੁਪਤਾ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਮਾਦਾ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਇਸ ਦੇ ਸਰੀਰ ਉਤੇ ਟਾਈਗਰ ਵਰਗੀਆਂ ਕਾਲੀਆਂ ਚਿੱਟੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ।ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿੱਛੇ ਲੱਗੀਆਂ ਟਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉੱਪਰ ਪਏ ਟਾਇਰ, ਕਬਾੜ ਆਦਿ `ਚ ਖੜ੍ਹੇ ਸਾਫ਼ ਪਾਣੀ `ਚ ਪੈਦਾ ਹੁੰਦਾ ਹੈ।ਇਕ ਹਫ਼ਤੇ `ਚ ਇਕ ਆਂਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਗਲ਼ੀਆਂ, ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ।
ਸਰਵੇਖਣ ਟੀਮ ਵਿਚ ਹੈਲਥ ਵਰਕਰ ਲਖਵੀਰ ਭੱਟੀ, ਮੰਗਲ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ, ਬ੍ਰੀਡਰ ਚੈੱਕਰ ਜਸਪ੍ਰੀਤ, ਸੂਰਜ, ਗੁਰਪ੍ਰੀਤ, ਹਰਦੀਪ ਸਿੰਘ ਅਤੇ ਆਸ਼ਾ ਵਰਕਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …