Thursday, September 3, 2026

ਜਿਲ੍ਹਾ ਲਾਇਬ੍ਰੇਰੀ ਵਲੋਂ ਕਰਵਾਏ ਇੰਟਰ ਹਾਊਸ ਰੰਗੋਲੀ ਮੁਕਾਬਲੇ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਕਾਮਰੇਡ ਸੋਹਨ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ਵਿਖੇ ਇੰਟਰ ਹਾਊਸ ਰੰਗੋਲੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਵੱਖ-ਵੱਖ ਇੰਟਰ ਹਾਊਸ ਟੀਮਾਂ ਨੇ ਹਿੱਸਾ ਲਿਆ।ਜਿਲ੍ਹਾ ਸਵੀਪ ਟੀਮ ਮੈਂਬਰ-ਕਮ-ਜਿਲ੍ਹਾ ਲਾਇਬ੍ਰੇੇਰੀਅਨ ਸ਼੍ਰੀਮਤੀ ਪ੍ਰਭਜੋਤ ਕੌਰ ਦੀ ਅਗਵਾਈ ‘ਚ ਕਰਵਾਏ ਗਏ ਇਹਨਾਂ ਮੁਕਾਬਲਿਆਂ ਵਿੱਚ ਸਾਹਿਬਜ਼ਾਦਾ ਜੋਰਾਵਰ ਸਿੰਘ ਹਾਊਸ ਨੇ ਪਹਿਲਾ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਸਰਾ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
                        ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਲੋਕਤਾਂਤਰਿਕ ਵਿਵੱਸਥਾ ਵਿੱਚ ਆਮ ਚੋਣਾਂ ਦੀ ਇੱਕ ਖ਼ਾਸ ਅਹਿਮੀਅਤ ਹੈ ਅਤੇ ਇਸ ਕਾਰਜ਼ ਵਿੱਚ ਹਰੇਕ ਨਾਗਰਿਕ ਦੀ ਅਹਿਮ ਭੂਮਿਕਾ ਹੈ।ਉਹਨਾਂ ਕਿਹਾ ਕਿ ਭਾਵੇਂ 18 ਸਾਲ ਤੋਂ ਘੱਟ ਉਮਰ ਦੇ ਸਕੂਲੀ ਬੱਚੇ ਵੋਟ ਬਣਾਉਣ ਅਤੇ ਪਾਉਣ ਦੇ ਹੱਕਦਾਰ ਨਹੀਂ ਹਨ।ਪਰ ਉਹ ਸਮਾਜ ਵਿੱਚ ਇੱਕ ਮੈਸੰਜਰ ਦਾ ਕੰਮ ਕਰਕੇ ਆਪਣਾ ਬਣਦਾ ਯੋਗਦਾਨ ਪਾ ਸਕਦੇ ਹਨ।ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਘਰ ਜਾ ਕੇ ਆਪਣੇ ਮਾਤਾ-ਪਿਤਾ ਅਤੇ ਭੈਣ-ਭਰਾ ਦਾ ਵੋਟਰ ਕਾਰਡ ਚੈਕ ਕਰਕੇ ਉਸ ਵਿੱਚ ਕਿਸੇ ਵੀ ਤਰੁੱਟੀ ਨੂੰ ਦੂਰ ਕਰਨ ਲਈ ਉਹਨਾਂ ਦੀ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ।ਜਿਲ੍ਹਾ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ ਨੇ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਵਲੋਂ ਬਹੁਤ ਹੀ ਲਾਹੇਵੰਦ ਨੈਸ਼ਨਲ ਵੋਟਰ ਸਰਵਿਸ ਪੋਰਟਲ www.nvsp.in ਅਤੇ ਵੋਟਰ ਹੈਲਪਲਾਈਨ ਐਪ ਬਣਾਈ ਗਈ ਹੈ।ਜਿਸ ਦੀ ਵਰਤੋਂ ਕਰਕੇ ਘਰ ਬੈਠੇ ਹੀ ਵੋਟ ਬਣਵਾਈ ਅਤੇ ਕਟਵਾਈ ਜਾ ਸਕਦੀ ਹੈ।ਨਾਲ ਹੀ ਵੋਟਰ ਕਾਰਡ ਵੀ ਡਾਉਨਲੋਡ ਕੀਤਾ ਜਾ ਸਕਦਾ ਹੈ।ਉਹਨਾਂ ਕਿਹਾ ਕਿ ਵੋਟਰ ਹੈਲਪਲਾਈਨ ਐਪ ਉਪਰ ਹਰ ਲੋੜੀਂਦੇ ਫ਼ਾਰਮ ਉਪਲਬਧ ਹਨ।ਉਹਨਾਂ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਲਈ ਵੀ ਰਾਜ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜਿਲ੍ਹਾ ਸਵੀਪ ਟੀਮ ਮੈਂਬਰ ਸੰਜੇ ਕੁਮਾਰ ਦੀ ਦੇਖ-ਰੇਖ ਵਿੱਚ ਤਿਆਰ ਕੀਤੇ ਰੰਗੋਲੀ ਡਿਜ਼ਾਈਨਾਂ ਨੂੰ ਲਾਇਬ੍ਰੇਰੀ ਦੇ ਮੁੱਖ ਗੇਟ ‘ਤੇ ਆਮ ਪਬਲਿਕ ਲਈ ਪ੍ਰਦਰਸ਼ਿਤ ਵੀ ਕੀਤਾ ਗਿਆ।ਜਿਸਦੀ ਹਰ ਕਿਸੇ ਨੇ ਪ੍ਰਸੰਸਾ ਕੀਤੀ।
                     ਇਸ ਮੌਕੇ ਸਵੀਪ ਟੀਮ ਦੇ ਹੋਰ ਮੈਂਬਰ ਰਾਜਿੰਦਰ ਸਿੰਘ ਅਤੇ ਵਿਨੋਦ ਭੂਸ਼ਣ ਵੀ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …