Saturday, September 26, 2026

ਨੌਜਵਾਨ ਵੋਟ ਬਣਾਉਣ ਲਈ ਖੁਦ ਅੱਗੇ ਆਉਣ – ਐਸ.ਡੀ.ਐਮ

ਅਈਲੈਟਸ ਸੈਂਟਰਾਂ ਵਿੱਚ ਖੁਦ ਜਾ ਕੇ ਨੌਜਵਾਨਾਂ ਨੂੰ ਵੋਟ ਸਬੰਧੀ ਕੀਤਾ ਜਾਗਰੂਕ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – 30 ਨਵੰਬਰ ਤੱਕ ਨੌਜਵਾਨ ਵਰਗ ਲਈ ਵੋਟਾਂ ਬਣਾਉਣ ਦਾ ਸੁਨਹਿਰੀ ਮੌਕਾ ਹੈ।ਜਿਸ ਦਾ ਉਨਾਂ ਨੂੰ ਲਾਭ ਲੈਣਾ ਚਾਹੀਦਾ ਹੈ ਅਤੇ ਆਪਣਾ ਵੋਟ ਬਣਾ ਕੇ ਲੋਕਤੰਤਰ ਵਿੱਚ ਆਪਣੀ ਸ਼ਮੂਲੀਅਤ ਨਿਸਚਿਤ ਕਰਨੀ ਚਾਹੀਦੀ ਹੈ।ਇਹ ਪ੍ਰਗਟਾਵਾ ਐਸ.ਡੀ.ਐਮ ਅੰਮਿ੍ਰਤਸਰ-1 ਟੀ.ਬੈਨਿਥ ਨੇ ਰਣਜੀਤ ਐਵੀਨਿਊ ਵਿਖੇ ਚੱਲ ਰਹੇ ਆਈਲੈਟਸ ਸੈਂਟਰਾਂ ਵਿੱਚ ਖੁਦ ਜਾ ਕੇ ਨੌਜਵਾਨਾਂ ਨੂੰ ਸੰਬੋਧਨ ਕਰਨ ਉਪਰੰਤ ਕੀਤਾ।
               ਉਨਾਂ ਬੈਨਿਥ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਬਣਾਉਣ ਲਈ ਖੁਦ ਅੱਗੇ ਆਉਣ।29 ਨਵੰਬਰ ਨੂੰ ਜਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਵੋਟਾਂ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ।ਜਿਸ ਨੌਜਵਾਨ ਦੀ ਉਮਰ 1 ਜਨਵਰੀ 2022 ਨੂੰ 18 ਸਾਲ ਬਣਦੀ ਹੈ, ਉਹ ਫਾਰਮ ਨੰ: 6 ਭਰ ਕੇ ਆਪਣਾ ਵੋਟ ਅਪਲਾਈ ਕਰ ਸਕਦਾ ਹੈ।
              ਇਸ ਮੌਕੇ ਧੰਨਾ ਸਿੰਘ ਸੁਪਰਵਾਈਜ਼ਰ, ਬੀ.ਐਲ.ਓ ਕੁਲਵਿੰਦਰ ਸਿੰਘ ਅਤੇ ਸੰਦੀਪ ਸਿੰਘ ਵੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …