Friday, March 27, 2026

ਖਾਲਸਾ ਕਾਲਜ ਵਿਖੇ 114ਵੀਂ ਕਾਨਵੋਕੇਸ਼ਨ ’ਚ 1700 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਸਹੀ ਗਿਆਨ ਨਾਲ ਕੁੱਝ ਵੀ ਅਸੰਭਵ ਨਹੀਂ – ਸਤਿਆਜੀਤ ਮਜੀਠੀਆ

ਅੰਮ੍ਰਿਤਸਰ, 27 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਵਲੋਂ ਅੱਜ ਇਤਿਹਾਸਕ ਖਾਲਸਾ ਕਾਲਜ ਦੀ 114ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ ਐਮ.ਫ਼ਿਲ, ਪੋਸਟ-ਗ੍ਰੈਜੂਏਟ ਅਤੇ ਗ੍ਰੈਜੂਏਟ ਜਮਾਤਾਂ ਦੇ ਕਰੀਬ 1700 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਆਪਣੇ ਸੰਬੋਧਂ ‘ਚ ਉਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਹੀ ਗਿਆਨ ਅਤੇ ਜਾਣਕਾਰੀ ਪ੍ਰਾਪਤ ਕਰਨ ’ਤੇ ਕੁੱਝ ਵੀ ਅਸੰਭਵ ਨਹੀਂ ਹੈ।ਮਜੀਠੀਆ ਨੇ ਵਿਦਿਆਰਥੀਆਂ ਨੂੰ ਜੀਵਨ ਦੇ ‘ਸਹੀ ਅਰਥ’ ਲਈ ਮਿਆਰੀ ਸਿੱਖਿਆ ਅਤੇ ਅਧਿਆਤਮਕ ਮਾਰਗ ’ਤੇ ਜ਼ੋਰ ਦਿੱਤਾ।
ਪ੍ਰਧਾਨ ਮਜੀਠੀਆ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਡਿਗਰੀਆਂ ਹਾਸਲ ਕਰਨ ਨਾਲ ਇਨਸਾਨ ਦੀ ਪੜ੍ਹਾਈ ਖ਼ਤਮ ਨਹੀਂ ਹੁੰਦੀ, ਸਗੋਂ ਸ਼ੁਰੂ ਹੁੰਦੀ ਹੈ।ਉਨ੍ਹਾਂ ਕਿਹਾ ਕਿ ਗੁਰੂਆਂ ਅਤੇ ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਅਸੀਂ ਜੀਵਨ ਦੇ ਸਫ਼ਰ ਨੂੰ ਸੁਖਾਲਾ ਬਣਾ ਸਕਦੇ ਹਾਂ।ਵਿਦਿਆਰਥੀ ਆਪਣੇ ਜੀਵਨ ਤੋਂ ਚੁਣੌਤੀਆਂ ਨੂੰ ਸਰ ਕਰਨ ਦਾ ਸਬਕ ਸਿੱਖਣਗੇ।
                    ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ’ਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਅਸੀਂ ਸਾਰੀ ਉਮਰ ਵਿਦਿਆਰਥੀ ਹੀ ਰਹਿੰਦੇ ਹਾਂ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੀਆਂ ਵਿੱਦਿਅਕ, ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ’ਚ ਪ੍ਰਾਪਤੀਆਂ ਦਾ ਹਵਾਲਾ ਦਿੰਦੇ ਹੋਏ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ।ਉਨ੍ਹਾਂ ਕਿਹਾ ਕਿ ਗਵਰਨਿੰਗ ਕੌਂਸਲ ਦੀ ਯੋਗ ਅਗਵਾਈ ਹੇਠ ਕਾਲਜ ਨੇ ਤਰੱਕੀ ਕੀਤੀ ਹੈ ਅਤੇ ਵਿਦਿਆਰਥੀਆਂ ਨੇ ਸਾਲਾਨਾ ਇਮਤਿਹਾਨਾਂ ਦੇ ਨਾਲ-ਨਾਲ ਖੇਡਾਂ ’ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਅੱਜ ਡਿਗਰੀਆਂ, ਗੋਲਡ ਮੈਡਲ ਅਤੇ ਮੈਰੀਟੋਰੀਅਸ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ।
                  ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਰਾਜਬੀਰ ਸਿੰਘ, ਸਰਦੂਲ ਸਿੰਘ ਮੰਨਨ, ਮੈਂਬਰ ਪਰਮਜੀਤ ਸਿੰਘ ਬੱਲ, ਲਖਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪਿ੍ਰੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਤੋਂ ਇਲਾਵਾ ਕਾਲਜ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …