ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤੀ ਸਲਾਮੀ
ਕਪੂਰਥਲਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੰਤਰੀ ਵਜੋਂ ਅਹੁੱਦਾ ਸੰਭਾਲਣ ਪਿੱਛੋਂ ਪਹਿਲੀ ਵਾਰ
ਕਪੂਰਥਲਾ ਪੁੱਜੇ।ਜਿਲ੍ਹਾ ਪ੍ਰਸ਼ਾਸ਼ਨ ਵਲੋਂ ਆਈ.ਜੀ ਜਲੰਧਰ ਰੇਂਜ਼ ਜੀ.ਐਸ ਢਿੱਲੋਂ, ਡਿਪਟੀ ਕਮਿਸ਼ਨਰ ਸ਼ੀ੍ਰਮਤੀ ਦੀਪਤੀ ਉੱਪਲ, ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਉਪ ਮੁੱਖ ਮੰਤਰੀ ਦਾ ਸਵਾਗਤ ਕੀਤਾ ਗਿਆ।
ਪੰਜਾਬ ਪੁਲਿਸ ਦੀ ਇੱਕ ਟੁੱਕੜੀ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੀ.ਪੀ.ਐਸ ਬਬਨਦੀਪ ਸਿੰਘ ਦੀ ਅਗਵਾਈ ਹੇਠ ਉਪ ਮੁੱਖ ਮੰਤਰੀ ਨੂੰ ਸਲਾਮੀ ਦਿੱਤੀ ਗਈ। ਉਨ੍ਹਾਂ ਗੰਨਾ ਕਾਸ਼ਤਕਾਰ ਕਿਸਾਨਾਂ, ਸ਼ੂਗਰ ਮਿੱਲਾਂ ਦੇ ਪ੍ਰਬੰਧਕਾਂ, ਸਹਿਕਾਰੀ ਮਿੱਲਾਂ ਦੇ ਜਨਰਲ ਮੈਨੇਜ਼ਰਾਂ ਨਾਲ ਵੀ ਮੀਟਿੰਗ ਦੌਰਾਨ ਮਿੱਲਾਂ ਵਿੱਚ ਈਥਾਨੌਲ ਦੇ ਪਲਾਂਟ ਲਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਮਿੱਲਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਹਿਕਾਰੀ ਮਿੱਲਾਂ ਅੰਦਰ ਨਵੀਨਤਮ ਤਕਨੀਕ ਸਥਾਪਿਤ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਨਾਲ ਨਾ ਸਿਰਫ ਉਨ੍ਹਾਂ ਦੀ ਪੀੜਣ ਸਮਰੱਥਾ ਵਿੱਚ ਵੀ ਵੱਡਾ ਵਾਧਾ ਹੋਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਗੰਨੇ ਦਾ ਭਾਅ 360 ਰੁਪੈ ਕਰ ਦਿੱਤਾ ਗਿਆ ਹੈ।ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਵਟਤ ਪ੍ਰਤੀ ਏਕੜ 2 ਤੋਂ ਢਾਈ ਲੱਖ ਹੋ ਜਾਵੇਗੀ।
ਉਨ੍ਹਾਂ ਨਾਲ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ, ਜੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Post Daily Online Newspaper & Print Media