ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਰੋਟਰੀ ਕਲੱਬ ਸੁਨਾਮ (ਸਟਾਰ) ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ
ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਬੂਟ ਵੰਡਣ ਦੀ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਨੇੜਲੇ ਪਿੰਡ ਖਡਿਆਲ ਦੇ ਸਰਕਾਰੀ ਹਾਈ ਸਕੀਲ ਦੇ ਬੱਚਿਆਂ ਨੂੰ ਬੂਟ ਵੰਡੇ ਗਏ।ਕਲੱਬ ਦੇ ਪ੍ਰਧਾਨ ਸਚਿਨ ਗਰਗ ਨੇ ਕਿਹਾ ਕਿ ਸਰਦੀਆਂ ਦਾ ਮੌਸਮ ਆ ਗਿਆ ਹੈ ਅਤੇ ਕਲੱਬ ਦੇ ਅਹੁੱਦੇਦਾਰਾਂ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਬੂਟ ਵੰਡਣ ਦਾ ਫੈਸਲਾ ਕੀਤਾ ਹੈ। ਜਿਸ ਕਾਰਨ ਅੱਜ ਉਹ ਆਪਣੀ ਟੀਮ ਨਾਲ ਬੱਚਿਆਂ ਨੂੰ ਬੂਟ ਵੰਡਣ ਲਈ ਆਏ ਹਨ ਤਾਂ ਜੋ ਬੱਚਿਆਂ ਨੂੰ ਸਰਦੀਆਂ ਵਿੱਚ ਸਕੂਲ ਜਾਣ ‘ਚ ਕੋਈ ਦਿੱਕਤ ਨਾ ਆਵੇ।ਉਨ੍ਹਾਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਅਤੇ ਬਾਕੀ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਜਰੂਰੀ ਵਸਤਾਂ ਵੰਡੀਆਂ ਜਾਣਗੀਆਂ।ਸਕੂਲ ਦੇ ਹੈਡ ਮਾਸਟਰ ਸੁਮਿਤ ਜੈਨ ਅਤੇ ਸਰਪੰਚ ਕੈਪਟਨ ਲਾਭ ਸਿੰਘ ਨੇ ਕਲੱਬ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਕੂਲੀ ਬੱਚਿਆਂ ਨੂੰ ਬੂਟ ਵੰਡਣ ਲਈ ਧੰਨਵਾਦ ਕੀਤਾ।
ਇਸ ਮੌਕੇ ਕਲੱਬ ਦੇ ਖਜ਼ਾਨਚੀ ਦੀਪਕ ਸਿੰਗਲਾ, ਜਤਿੰਦਰ ਗੋਇਲ, ਸੁਸ਼ੀਲ ਕੁਮਾਰ, ਅਧਿਆਪਕ ਕੰਵਲਜੀਤ ਸਿੰਘ, ਗੁਰਵਲੀਨ ਸਿੰਘ, ਗੁਰਸੇਵਕ ਸਿੰਘ, ਸੰਦੀਪ ਕੌਰ, ਨਿਸ਼ਾ ਬਾਂਸਲ, ਅਨੀਤਾ, ਨੀਨਾ ਰਾਣੀ, ਕਿਰਨਪਾਲ ਕੌਰ ਆਦਿ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media