ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ
ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਇਨ੍ਹਾਂ ਸ਼ਖ਼ਸੀਅਤਾਂ ਵਿਚ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਜਸਵੀਰ ਸਿੰਘ ਖਾਲਸਾ ਅਤੇ ਦਲਬਾਰ ਸਿੰਘ ਛੀਨੀਵਾਲ ਸ਼ਾਮਲ ਹਨ।ਤਸਵੀਰਾਂ ਤੋਂ ਪਰਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਟਾਇਆ।ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਅਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੁਝ ਸ਼ਖ਼ਸੀਅਤਾਂ ਆਪਣੇ ਜੀਵਨ ਦੌਰਾਨ ਕੌਮ ਅਤੇ ਸਮਾਜ ਲਈ ਵੱਡੇ ਕਾਰਜ਼ ਕਰਕੇ ਜਾਂਦੀਆਂ ਹਨ, ਜਿਨ੍ਹਾਂ ਤੋਂ ਅਗਲੀਆਂ ਪੀੜੀਆਂ ਨੂੰ ਸਦਾ ਪ੍ਰੇਰਨਾ ਮਿਲਦੀ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ ਉਨ੍ਹਾਂ ਦਾ ਜੀਵਨ ਵੀ ਪ੍ਰੇਰਨਾਮਈ ਹੈ। ਉਨ੍ਹਾਂ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ ਬਾਰੇ ਗੱਲ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾ ਕੋਲੋਂ ਅਜ਼ਾਦ ਕਰਵਾਉਣ ਲਈ ਭਾਈ ਈਸ਼ਰ ਸਿੰਘ ਨੇ ਆਪਣੀ ਸ਼ਹਾਦਤ ਦੇ ਕੇ ਕੌਮ ਲਈ ਪੂਰਨੇ ਪਾਏ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਸ਼ਹਾਦਤਾਂ ਨੇ ਕੌਮ ਨੂੰ ਨਵੀਂ ਊਰਜਾ ਦਿੱਤੀ ਅਤੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਆਇਆ।ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਬਾਬਾ ਦਲਬਾਰ ਸਿੰਘ ਛੀਨੀਵਾਲ ਅਤੇ ਬਾਬਾ ਜਸਵੀਰ ਸਿੰਘ ਖਾਲਸਾ ਕਾਲਾਮਲ੍ਹਾ ਦੇ ਪੰਥਕ ਕਾਰਜ਼ਾਂ ਦੀ ਵੀ ਸ਼ਲਾਘਾ ਕੀਤੀ।ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਤਿੰਨਾਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਨ ਦੀ ਅਪੀਲ ਕੀਤੀ।ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿਰੋਪਾਓ ਦੇ ਕੇ ਨਿਵਾਜ਼ਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਚੂੰਘਾਂ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬਲਬੀਰ ਸਿੰਘ ਘੁੰਨਸ, ਹਰਪਾਲ ਸਿੰਘ ਜੱਲ੍ਹਾ, ਜਰਨੈਲ ਸਿੰਘ ਭੋਤਨਾ, ਭਾਈ ਮਨਜੀਤ ਸਿੰਘ, ਸਾਬਕਾ ਮੈਂਬਰ ਬੀਬੀ ਅਜਾਇਬ ਕੌਰ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓ.ਐਸ.ਡੀ ਡਾ. ਸੁਖਬੀਰ ਸਿੰਘ, ਮੈਨੇਜਰ ਬਘੇਲ ਸਿੰਘ, ਨਰਿੰਦਰ ਸਿੰਘ, ਹਰਪਾਲ ਸਿੰਘ ਰੰਧਾਵਾ, ਜੋਗਿੰਦਰ ਸਿੰਘ, ਅਮਰਜੀਤ ਸਿੰਘ, ਭੁਪਿੰਦਰਜੀਤ ਸਿੰਘ, ਰਾਜਿੰਦਰ ਸਿੰਘ ਛੀਨੀਵਾਲ, ਪ੍ਰੀਤਪਾਲ ਸਿੰਘ, ਗੁਰਸੇਵਕ ਸਿੰਘ, ਗੁਰਮੇਲ ਸਿੰਘ ਛੀਨੀਵਾਲ, ਸੁਖਵੰਤ ਸਿੰਘ, ਬਲਵੰਤ ਸਿੰਘ, ਬੀਬੀ ਬਲਜਿੰਦਰ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਸਵਰਣਜੀਤ ਕੌਰ, ਧੰਨਾ ਸਿੰਘ, ਗੁਰਦੇਵ ਸਿੰਘ, ਆਗਿਆਪਾਲ ਸਿੰਘ ਆਦਿ ਮੌਜੂਦ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media