ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ
ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ।ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ ਅਤੇ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਸਮਾਗਮ ਦੌਰਾਨ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਅੰਤ੍ਰਿੰਗ ਮੈਂਬਰ ਮਿੱਠੂ ਸਿੰਘ ਕਾਹਨੇਕੇ, ਮੈਂਬਰ ਰਵਿੰਦਰ ਸਿੰਘ ਖਾਲਸਾ, ਹਰਪਾਲ ਸਿੰਘ ਜੱਲ੍ਹਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ, ਸੁਖਬੀਰ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਬਘੇਲ ਸਿੰਘ, ਭਾਈ ਮਰਦਾਨਾ ਜੀ ਸੁਸਾਇਟੀ ਵੱਲੋਂ ਰਜਿੰਦਰ ਸਿੰਘ ਬਿੱਟੂ, ਜੀਤ ਖਾਨ ਗੋਰੀਆ, ਤਰਸੇਮ ਸਿੰਘ, ਅਮਰੀਕ ਸਿੰਘ, ਮੁਸਤਾਕ ਅਲੀ, ਸਰਦਾਰਾ ਸਿੰਘ, ਗੁਰਿੰਦਰਪਾਲ ਸਿੰਘ, ਭਾਈ ਸਈਅਦ ਸਿਮਰ ਸਿੰਘ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media