ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭ ਕੀਤੀ ਗਈ ‘ਘਰਿ ਘਰਿ ਅੰਦਰਿ
ਧਰਮਸਾਲ’ ਲਹਿਰ ਵਿਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੀਬੀ ਜਗੀਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਧਰਮ ਪ੍ਰਚਾਰ ਲਹਿਰ ’ਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦੋ-ਦੋ ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ 102 ਗ੍ਰੰਥੀ ਸਿੰਘਾਂ ਨੇ ਸੇਵਾਵਾਂ ਨਿਭਾਈਆਂ ਹਨ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਕੌਮ ਦੇ ਪ੍ਰਚਾਰ ਪ੍ਰਸਾਰ ਦਾ ਮੁੱਖ ਕੇਂਦਰ ਹਨ ਅਤੇ ਗ੍ਰੰਥੀ ਸਿੰਘ ਦੀ ਜ਼ੁੰਮੇਵਾਰੀ ਗੁਰੂ ਸਾਹਿਬਾਨ ਦੀ ਵਿਚਾਰਧਾਰਾਂ ਨੂੰ ਸੰਗਤਾਂ ਵਿਚ ਪ੍ਰਚਾਰਨਾ ਹੈ।ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਲਈ ਗ੍ਰੰਥੀ ਸਿੰਘਾਂ ਨੇ ਭਰਵਾਂ ਸਹਿਯੋਗ ਦਿੱਤਾ ਹੈ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੀ ਇਸ ਲੜੀ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।ਸ਼੍ਰੋਮਣੀ ਕਮੇਟੀ ਸਭ ਦੀ ਸਾਂਝੀ ਸੰਸਥਾ ਹੈ ਅਤੇ ਸਾਰਿਆਂ ਨੂੰ ਧਰਮ ਪ੍ਰਚਾਰ ਦੇ ਖੇਤਰ ਵਿਚ ਸਹਿਯੋਗੀ ਬਣ ਕੇ ਕਾਰਜ਼ ਕਰਨੇ ਚਾਹੀਦੇ ਹਨ।ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਸੰਬੋਧਨ ਕਰਦਿਆਂ ਧਰਮ ਪ੍ਰਚਾਰ ਲਹਿਰ ਦੀ ਕਾਮਯਾਬੀ ਲਈ ਬੀਬੀ ਜਗੀਰ ਕੌਰ ਨੂੰ ਵਧਾਈ ਦਿੱਤੀ ਅਤੇ ਸਹਿਯੋਗ ਦੇਣ ਵਾਲੇ ਗ੍ਰੰਥੀ ਸਿੰਘਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਮਨਜੀਤ ਸਿੰਘ, ਜਰਨੈਲ ਸਿੰਘ ਡੋਗਰਾਂਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਰਘਬੀਰ ਸਿੰਘ ਸਹਾਰਨਮਾਜਰਾ, ਸੁਖਹਰਪ੍ਰੀਤ ਸਿੰਘ ਰੋਡੇ, ਕੁਲਦੀਪ ਸਿੰਘ ਨੱਸੂਪੁਰ, ਬੀਬੀ ਜੋਗਿੰਦਰ ਕੌਰ, ਹਰਪਾਲ ਸਿੰਘ ਜੱਲ੍ਹਾ, ਬੀਬੀ ਓਪਿੰਦਰ ਕੌਰ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ, ਓ.ਐਸ.ਡੀ ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ, ਇੰਚਾਰਜ਼ ਕਰਤਾਰ ਸਿੰਘ, ਬਹਾਲ ਸਿੰਘ, ਪ੍ਰਚਾਰ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਜੱਜ ਸਿੰਘ ਆਦਿ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media