ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ
ਵਿਚ ਬਾਬਾ ਸ਼ੇਖ ਫਰੀਦ ਜੀ ਸਬੰਧੀ ਪੁਸਤਕ ਜਾਰੀ ਕੀਤੀ। ਇਹ ਪੁਸਤਕ ਪ੍ਰਿੰ: ਹਰਦੇਵ ਸਿੰਘ ਵੱਲੋਂ ਲਿਖੀ ਗਈ ਹੈ ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ਤ ਕੀਤਾ ਹੈ।ਪੁਸਤਕ ‘ਚ ਬਾਬਾ ਫਰੀਦ ਸਾਹਿਬ ਦੀ ਬਾਣੀ ਨੂੰ ਉਰਦੂ ਅਤੇ ਫਾਰਸੀ ਵਿਚ ਅਰਥਾਂ ਸਹਿਤ ਪੇਸ਼ ਕੀਤਾ ਗਿਆ ਹੈ।ਬੀਬੀ ਜਗੀਰ ਕੌਰ ਨੇ ਆਖਿਆ ਕਿ ਪ੍ਰਿੰ: ਡਾ. ਹਰਦੇਵ ਸਿੰਘ ਨੇ ਕਰੜੀ ਘਾਲਣਾ ਨਾਲ ਇਹ ਪੁਸਤਕ ਤਿਆਰ ਕੀਤੀ ਹੈ ਅਤੇ ਆਸ ਹੈ ਕਿ ਉਰਦੂ ਅਤੇ ਫਾਰਸੀ ਨੂੰ ਜਾਣਨ ਸਮਝਣ ਵਾਲੀਆਂ ਸੰਗਤਾਂ ਇਸ ਤੋਂ ਭਰਪੂਰ ਜਾਣਕਾਰੀ ਪ੍ਰਾਪਤ ਕਰਨਗੀਆਂ।ਡਾ. ਹਰਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਮੌਕੇ ਬੀਬੀ ਜਗੀਰ ਕੌਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਹੁੱਦੇਦਾਰ ਅਤੇ ਮੈਂਬਰ ਵੀ ਮੌਜ਼ੂਦ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media