Friday, November 22, 2024

ਜਨਰਲ ਇਜਲਾਸ ਦੌਰਾਨ ਸਿੰਘ ਸਾਹਿਬਾਨ ਰਹੇ ਮੌਜ਼ੂਦ

ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰੇ ਮਸਕੀਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।ਇਜਲਾਸ ਦੀ ਆਰੰਭਤਾ ਸਮੇਂ ਅਰਦਾਸ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸਰਵਣ ਕਰਵਾਇਆ।ਜਨਰਲ ਇਜਲਾਸ ਦੀ ਸਮਾਪਤੀ ਸਮੇਂ ਗਿਆਨੀ ਜਗਤਾਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਚੁਣੇ ਗਏ ਅਹੁਦੇਦਾਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਦੌਰਾਨ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਨਾਲ ਰਹੇ ਅਹੁਦੇਦਾਰਾਂ ਨੂੰ ਵੀ ਸਿਰੋਪਾਓ ਦਿੱਤੇ ਗਏ। ਬੀਬੀ ਜਗੀਰ ਕੌਰ ਨੇ ਨਵੇਂ ਚੁਣੇ ਪ੍ਰਧਾਨ ਅਤੇ ਅਹੁੱਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਹਾਊਸ ਦੇ ਮੈਂਬਰਾਂ ਦਾ ਧੰਨਵਾਦ ਕੀਤਾ।ਇਸ ਤੋਂ ਪਹਿਲਾਂ ਹਾਊਸ ਦੀ ਕਾਰਵਾਈ ਬਤੌਰ ਆਨਰੇਰੀ ਮੁੱਖ ਸਕੱਤਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਰੰਭ ਕੀਤੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …