ਅੰਮ੍ਰਿਤਸਰ, 30 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ’ ਦੀਆਂ
ਵਿਦਿਆਰਥਣਾਂ ਵਲੋਂ ਸ੍ਰੀ ਗੁਰੂ ਨਾਨਕ ਅਵਤਾਰ ਪੁਰਬ ਕਮੇਟੀ ਵਲੋਂ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ’ਚ ਭਾਗ ਲੈਂਦਿਆਂ ਸ਼ਾਨਦਾਰ ਸਥਾਨ ਹਾਸਲ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਕਮੇਟੀ ਵਲੋਂ ਕਰਵਾਏ ਗਏ ਮੁਕਾਬਲੇ ’ਚ ਸਕੂਲ ਦੀ ਸੀਨੀਅਰ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ।ਸਕੂਲ ਦੀਆਂ ਜੇਤੂ ਵਿਦਿਆਰਥਣਾਂ ਨੂੰ ਬੀਤੇ ਦਿਨੀਂ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਗਿਆ।ਪ੍ਰਿੰ: ਨਾਗਪਾਲ ਨੇ ਆਪਣੇ ਦਫ਼ਤਰ ‘ਚ ਜੇਤੂ ਵਿਦਿਆਰਥਣਾਂ ਅਤੇ ਸਕੂਲ ਦੀ ਸੰਗੀਤ ਅਧਿਆਪਕਾ ਬੀਬੀ ਹਰਲੀਨ ਕੌਰ ਨੂੰ ਵਧਾਈ ਦਿੱਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media