ਮਹਿਤਾ ਚੌਕ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂ ਜੀਤ ਸਿੰਘ ਵਿਰਕ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਅਤੇ ਐਗਜ਼ੈਕਟਿਵ ਕਮੇਟੀ ਮੈਂਬਰਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ।ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ ‘ਚ ਸੰਤ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਐਡਵੋਕੇਟ ਧਾਮੀ ਇਕ ਸੁਲਝੇ ਹੋਏ ਇਨਸਾਨ ਹਨ ਅਤੇ ਉਹ ਸ਼੍ਰੋਮਣੀ ਕਮੇਟੀ ਨੂੰ ਦਰਪੇਸ਼ ਚੁਨੌਤੀਆਂ ਦੂਰ ਕਰਨ ‘ਚ ਸਫਲਤਾ ਹਾਸਲ ਕਰਨਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …