ਅੰਮ੍ਰਿਤਸਰ, 1 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖਿਡਾਰੀਆਂ ਨੇ 26ਵੀਂ ਜੂਨੀਅਰ ਪੰਜਾਬ ਸਾਫਟਬਾਲ ਚੈਂਪੀਅਨਸ਼ਿਪ ਜੋ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ `ਚ ਹੋਈ ਵਿੱਚ ਭਾਗ ਲੈਂਦਿਆਂ ਪਹਿਲਾਂ ਸਥਾਨ ਪ੍ਰਾਪਤ ਕਰਦੇ ਹੋਏ ਗੋਲਡ ਮੈਡਲ ਪ੍ਰਾਪਤ ਕੀਤਾ ਹੈ।
ਇਸ ਦੌਰਾਨ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖੇਡ ਇੰਚਾਰਜ਼ ਰਣਕੀਰਤ ਸਿੰਘ ਸੰਧੂ, ਕੋਚ ਗੁਰਪ੍ਰੀਤ ਸਿੰਘ, ਇੰਦਰਬੀਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ‘ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰਿੰ: (ਡਾ.) ਗੋਗੋਆਣੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਫਟਬਾਲ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਵੱਖ-ਵੱਖ 13 ਜਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਫਾਈਨਲ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਲੁਧਿਆਣੇ ਦੀ ਟੀਮ ਨੂੰ 3-2 ਦੇ ਫਰਕ ਨਾਲ ਹਰਾ ਕੇ ਟਰਾਫ਼ੀ ਜਿੱਤੀ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …