ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਟ੍ਰੈਫਿਕ ਪੁਲਿਸ ਸੁਨਾਮ ਵਲੋਂ ਰੋਟਰੈਕਟ ਕਲੱਬ ਸੁਨਾਮ (ਮੇਨ) ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਮੋਰਾਂਵਾਲੀ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਏਐਸਆਈ ਅਸ਼ੋਕ ਕੁਮਾਰ ਟ੍ਰੈਫਿਕ ਇੰਚਾਰਜ਼, ਏ.ਐਸ.ਆਈ ਹਰਦੇਵ ਸਿੰਘ ਅਤੇ ਸਕੂਲ ਪ੍ਰਿੰਸੀਪਲ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਲਾਇਆ ਗਿਆ।ਟ੍ਰੈਫਿਕ ਪੁਲਿਸ ਦੇ ਇੰਚਾਰਜ਼ ਅਸ਼ੋਕ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਸਵਪਨ ਸਰਮਾ ਅਤੇ ਜ਼ਿਲ੍ਹਾ ਸੰਗਰੂਰ ਡੀ.ਐਸ.ਪੀ ਟ੍ਰੈਫਿਕ ਇੰਚਾਰਜ ਅਮਰਜੀਤ ਸਿੰਘ ਲਾਲਕਾ ਅਤੇ ਡੀ.ਐਸ.ਪੀ ਸੁਨਾਮ ਚੰਦ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਲਾਇਆ ਗਿਆ।
ਮੁੱਖ ਮਹਿਮਾਨ ਦੇ ਤੌਰ ਤੇ ਥਾਣਾ ਮੁਖੀ ਅਮਨਦੀਪ ਤਰੀਕਾ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ।ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਜਿਸ ਨਾਲ ਅਸੀਂ ਆਪਣਾ ਅਤੇ ਦੂਜਿਆਂ ਦਾ ਦੁਰਘਟਨਾਵਾਂ ਤੋਂ ਬਚਾਅ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਮਝਾਉਣ ਲਈ ਇੱਕ ਟੀਚਰ ਆਪਣੀ ਅਹਿਮ ਭੂਮਿਕਾ ਨਿਭਾਅ ਸਕਦਾ ਹੈ।
ਏ.ਐਸ.ਆਈ ਹਰਦੀਪ ਸਿੰਘ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਧੁੰਦ ਕਾਰਨ ਵਾਪਰਦੇ ਹਾਦਸਿਆਂ ਤੋਂ ਬਚਾਅ ਲਈ ਸਾਵਧਾਨੀ ਵਰਤਣ ਬਾਰੇ ਦੱਸਿਆ ਅਤੇ ਨਾਲ ਹੀ ਐਕਸੀਲੇਟਰ, ਬ੍ਰੇਕ ਅਤੇ ਕਲੱਚ ਦੀ ਮਹੱਤਤਾ ਬਾਰੇ ਵੀ ਦੱਸਿਆ ਤੇ ਟ੍ਰੈਫਿਕ ਮਾਰਸ਼ਲ ਟੀਮ ਦੇ ਇੰਚਾਰਜ਼ ਪੰਕਜ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਠੀਕ ਜਾਣਕਾਰੀ ਨਾ ਹੋਣ ਕਾਰਨ ਆਏ ਦਿਨ ਸੜਕ ਦੁਰਘਟਨਾਵਾਂ ਦਾ ਗ੍ਰਾਫ ਵਧਦਾ ਜਾ ਰਿਹਾ ਹੈ।ਜਿਸ ਵਿੱਚ ਅੰਕੜਿਆਂ ਮੁਤਾਬਕ ਵਾਹਨਾਂ ਦੀਆਂ ਦੁਰਘਟਨਾਵਾਂ ਕਾਫ਼ੀ ਜਿਆਦਾ ਸਾਹਮਣੇ ਆਈਆਂ ਹਨ।ਇਨ੍ਹਾਂ ਦੁਰਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਸੈਮੀਨਾਰ ਰਾਹੀਂ ਬੱਚਿਆਂ ਨੂੰ ਸੜਕ ‘ਤੇ ਫੋਨ ਦੇ ਇਸਤੇਮਾਲ ਤੋਂ ਗੁਰੇਜ਼ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਜਾਣਕਾਰੀ ਦਿੱਤੀ ਗਈ।
ਕਲੱਬ ਦੇ ਪ੍ਰਧਾਨ ਸੁਰੇਸ਼ ਕਾਂਸਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਹੋਣਾ ਬਹੁਤ ਜਰੂਰੀ ਹੈ ਤਾਂ ਹੀ ਅਸੀਂ ਹਰ ਦਿਨ ਵਧ ਰਹੀਆਂ ਦੁਰਘਟਨਾਵਾਂ ਤੋਂ ਆਪਣਾ ਅਤੇ ਦੂਜਿਆਂ ਦਾ ਬਚਾਅ ਕਰ ਸਕਦੇ ਹਾਂ। ਮੰਚ ਦਾ ਸੰਚਾਲਨ ਸ਼ੁਭਮ ਗਰਗ ਵਲੋਂ ਕੀਤਾ ਗਿਆ।
ਇਸ ਸਮੇਂ ਸਕੂਲ ਮੁਖੀ ਆਕਾਸ਼ਦੀਪ ਤੋਂ ਇਲਾਵਾ ਕਲੱਬ ਦੇ ਸਾਬਕਾ ਪ੍ਰਧਾਨ ਪੰਕਜ ਜ਼ਿੰਦਲ, ਅਮਿਤ ਅਗਰਵਾਲ, ਰਾਜੇਸ਼, ਸ਼ੁਭਮ, ਸਕੂਲ ਸਟਾਫ ਸ਼ਿਵਾਨੀ, ਸ਼ਬਨਮ ਸਿੰਗਲਾ, ਅਮਨਪ੍ਰੀਤ ਕੌਰ, ਅਮਰਜੀਤ ਕੌਰ ਤੇ ਅਮਨਪ੍ਰੀਤ ਕੌਰ ਹਾਜ਼ਰ ਸਨ।
Check Also
ਕਵੀ ਰਵਿੰਦਰ ਸਿੰਘ ਨਾਲ ਸਿਰਜਣ ਪ੍ਰਕਿਰਿਆ ਦਾ 27ਵਾਂ ਸਮਾਗਮ ਸਫਲਤਾਪੂਰਵਕ ਸੰਪਨ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਸ੍ਰੀ ਸੰਸਥਾ ਵਲੋਂ ਸੰਚਾਲਿਤ ਮਹੀਨਾਵਾਰ ਸਾਹਿਤਕ …