Saturday, March 7, 2026

ਈ.ਵੀ.ਐਮ ਤੇ ਵੀ.ਵੀ.ਪੀ.ਏ.ਟੀ ਸਬੰਧੀ ਜਾਗਰੂਕਤਾ ਲਈ 11 ਵੈਨਾਂ ਰਵਾਨਾ

11 ਵਿਧਾਨ ਸਭਾ ਹਲਕਿਆਂ ’ਚ ਲੋਕਾਂ ਨੂੰ ਕਰਨਗੀਆਂ ਜਾਗਰੂਕ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਰੂਹੀ ਦੁੱਗ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀ.ਵੀ.ਪੀ.ਏ.ਟੀ) ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ 11 ਜਾਗਰੂਕਤਾ ਵੈਨਾਂ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਉਨ੍ਹਾਂ ਨਾਲ ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸੁਸ਼ੀਲ ਤੁਲੀ, ਚੋਣ ਤਹਿਸੀਲਦਾਰ ਰਜਿੰਦਰ ਸਿੰਘ, ਚੋਣ ਕਾਨੂੰਨਗੋ ਸੋਰਭ ਖੋਸਲਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
               ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਇਹ ਵੈਨਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਜਾ ਕੇ ਵੋਟਰਾਂ ਨੂੰ ਈ.ਵੀ.ਐਮ ਤੇ ਵੀ.ਵੀ.ਪੀ.ਏ.ਟੀ ਸਬੰਧੀ ਜਾਗਰੂਕ ਕਰਨਗੀਆਂ।ਉਨ੍ਹਾਂ ਦੱਸਿਆ ਕਿ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀ.ਵੀ.ਪੀ.ਏ.ਟੀ), ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਨਾਲ ਜੁੜੀ ਇਕ ਮਸ਼ੀਨ ਹੈ, ਜਿਸ ਰਾਹੀਂ ਵੋਟਰ ਆਪਣੀ ਵੋਟ ਦੀ ਪੁਸ਼ਟੀ ਕਰ ਸਕਦੇ ਹਨ।ਇਸ ਮਸ਼ੀਨ ਰਾਹੀਂ ਵੋਟਰ ਕਰੀਬ 7 ਸੈਕੰਡ ਲਈ ਉਸ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਤੇ ਚੋਣ ਦੇਖ ਸਕਦੇ ਹਨ, ਜਿਸ ਨੂੰ ਉਨ੍ਹਾਂ ਵੋਟ ਪਾਈ ਹੈ।ਉਨ੍ਹਾਂ ਕਿਹਾ ਕਿ ਵੋਟ ਪਾਉਣ ਲਈ ਵੋਟਰ ਈ.ਵੀ.ਐਮ ਦੇ ਬੈਲੇਟ ਯੂਨਿਟ ’ਤੇ ਨੀਲਾ ਬਟਨ ਦਬਾਉਣ ਤੇ ਵੀ.ਵੀ.ਪੀ.ਏ.ਟੀ ’ਤੇ ਛਪੀ ਹੋਈ ਪਰਚੀ ਦੀ ਜਾਂਚ ਕਰਨ।
                ਡਾ. ਦੁੱਗ ਨੇ ਅਪੀਲ ਕੀਤੀ ਕਿ ਕੋਈ ਵੀ ਯੋਗ ਵੋਟਰ ਵੋਟ ਬਨਾਉਣ ਤੋਂ ਵਾਂਝਾ ਨਾ ਰਹੇ।ਚੋਣ ਸਬੰਧੀ ਜਾਣਕਾਰੀ ਲਈ ਮੁਫ਼ਤ ਟੋਲ ਫਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਤੇ ਪੀ.ਡਬਲਯੂ.ਡੀ ਵੋਟਰਾਂ ਦੀ ਵੋਟ ਬਨਾਉਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ 10 ਪ੍ਰਤੀਸ਼ਤ ਤੋਂ ਘੱਟ ਪੋਲੰਗ ਵਾਲੇ ਬੂਥਾਂ ’ਤੇ ਸਵੀਪ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਅਤੇ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਇਨ੍ਹਾਂ ਬੂਥਾਂ ’ਤੇ ਖੁਦ ਜਾ ਕੇ ਲੋਕਾਂ ਨੂੰ ਵੋਟਿੰਗ ਪ੍ਰਤੀ ਉਤਸ਼ਾਹਿਤ ਕਰਨ ਦਾ ਯਤਨ ਕਰਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …