ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਵੀਪ ਨੋਡਲ
ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ ਅਤੇ ਐ.ਸਿ) ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਨੂੰ ਰਾਜ ਚੋਣ ਕਮਿਸ਼ਨ ਨਾਲ ਸਾਂਝਾ ਕਰਨ ਲਈ ਤਿਆਰ ਕੀਤੇ ਸਾਫ਼ਟਵੇਅਰ ‘ਤੇ ਰੋਜ਼ਾਨਾ ਦਰਜ਼ ਕਰਨ ਸਬੰਧੀ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਗਿਆ।ਟ੍ਰੇਨਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਚੋਣ ਕਾਨੁੰਗੋ ਸੌਰਭ ਖੋਸ਼ਲਾ ਨੇ ਕਿਹਾ ਕਿ ਚੋਣਾਂ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਰਾਜ ਚੋਣ ਕਮਿਸ਼ਨ ਵਲੋਂ ਵੱਡੀ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਉਹਨਾਂ ਦੱਸਿਆ ਕਿ ਇਹਨਾਂ ਗਤੀਵਿਧੀਆਂ ਨੂੰ ਆਨਲਾਈਨ ਦਰਜ਼ ਕਰਨ ਲਈ ਜਿਲ੍ਹੇ ਦੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ,ਬਲਾਕ ਨੋਡਲ ਅਫ਼ਸਰਾਂ ਅਤੇ ਜਿਲ੍ਹਾ ਸਵੀਪ ਟੀਮ ਮੈਂਬਰਾਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਟੇ੍ਰਨਿੰਗ ਲੈਣ ਵਾਲੇ ਇਹਨਾਂ ਅਧਿਕਾਰੀਆਂ ਨੂੰ ਅੱਗੇ ਇਹ ਟ੍ਰੇਨਿੰਗ ਸਕੂਲ਼ ਪ੍ਰਿੰਸੀਪਲਾਂ ਨੂੰ ਦੇਣ ਸਬੰਧੀ ਕੰਮ ਜਲਦ ਪੂਰਾ ਕਰਨ ਦੀ ਹਿਦਾਇਤ ਕੀਤੀ ਹਈ ਹੈ।
ਇਸ ਮੌਕੇ ਸਹਾਇਕ ਨੋਡਲ ਅਫ਼ਸਰ (ਸਵੀਪ) ਜਸਬੀਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਗਿਆਨ ਇੰਦਰਦੀਪ, ਪ੍ਰਿੰਸੀਪਲ ਅਨੂੰ ਬੇਦੀ ਅਤੇ ਪ੍ਰਿੰਸੀਪਲ ਨਵਦੀਪ ਕੌਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media