ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਧੀਆ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਬਡਰੁੱਖਾਂ ਦੇ ਮਾਡਲ
ਟਾਊਨ ਵਿਖੇ ਵੱਖ-ਵੱਖ ਪਾਰਟੀਆਂ ਦੇ ਆਗੂ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਹਰਮਨਦੇਵ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ।ਮੈਡਮ ਦਾਮਨ ਬਾਜਵਾ ਨੇ ਪਾਰਟੀ ਵਿੱਚ ਆਏ ਨੁਮਾਇੰਦਿਆਂ ਨੂੰ ਵਧਾਈ ਦਿੱਤੀ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸ਼ੁਰੂ ਤੋਂ ਹੀ ਲੋਕ-ਹਿੱਤਾਂ ਦੀ ਗੱਲ ਕੀਤੀ ਹੈ ਅਤੇ ਲੋਕਾਂ ਦੀ ਸੋਚ `ਤੇ ਪਹਿਰਾ ਦਿੰਦੇ ਹੋਏ ਵਚਨਬੱਧਤਾ ਨਾਲ ਆਪਣੇ ਹਰ ਇੱਕ ਵਾਅਦੇ `ਤੇ ਖ਼ਰੀ ਉਤਰੀ ਹੈ।
ਇਸ ਮੌਕੇ ਕੁਲਜੀਤ ਸਰਪੰਚ ਬਡਰੁੱਖਾਂ, ਪੁਸ਼ਪਿੰਦਰ ਸਿੰਘ ਕਾਂਗਰਸੀ ਆਗੂ ਬਡਰੁੱਖਾਂ ਆਦਿ ਮੌਜ਼ੂਦ ਸਨ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media