ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਨਜਿੰਦਰ ਸਿੰਘ ਸਿਰਸਾ ਵੱਲੋਂ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਦੇ ਕੇ ਭਾਜਪਾ ’ਚ ਸ਼ਾਮਲ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸਿਰਸਾ ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੀਆਂ ਸਿੱਖ ਸੰਗਤਾਂ ਨੇ ਸਿਰਸਾ ਨੂੰ ਵੱਡਾ ਮਾਣ ਬਖ਼ਸ਼ਿਆ ਅਤੇ ਪਾਰਟੀ ਨੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਬਣਾਇਆ।ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਭਾਵੇਂ ਸਿਰਸਾ ਚੋਣ ਹਾਰ ਗਏ ਸਨ, ਪਰ ਫਿਰ ਵੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਗੁਰਦੁਆਰਾ ਕਮੇਟੀ ਲਈ ਮੈਂਬਰ ਦੇ ਤੌਰ ’ਤੇ ਨਾਮਜ਼ਦ ਕਰਨ ਲਈ ਉਨ੍ਹਾਂ ਦਾ ਨਾਂ ਭੇਜਿਆ। ਉਨ੍ਹਾਂ ਕਿਹਾ ਕਿ ਸਿਰਸਾ ਦੇ ਇਸ ਕਦਮ ਨਾਲ ਸਿੱਖ ਸੰਗਤਾਂ ਅੰਦਰ ਰੋਸ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਕਾਰਨ ਕਿਸਾਨਾਂ ਨੂੰ ਕਰੀਬ ਇਕ ਸਾਲ ਤੋਂ ਸੜਕਾਂ ’ਤੇ ਬੈਠਣਾ ਪਿਆ, ਜਿਸ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਵੀ ਗਈਆਂ। ਉਨ੍ਹਾਂ ਕਿਹਾ ਕਿ ਅਜਿਹੀ ਪਾਰਟੀ ਵਿਚ ਸ਼ਾਮਲ ਹੋ ਕੇ ਸਿਰਸਾ ਨੇ ਕਿਸਾਨਾਂ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰਸਾ ਨੂੰ ਕਿਹਾ ਕਿ ਉਹ ਆਪਣੀ ਗਲਤੀ ਨੂੰ ਸੁਧਾਰਦੇ ਹੋਏ ਭਾਜਪਾ ਨੂੰ ਤੁਰੰਤ ਅਲਵਿਦਾ ਕਹਿ ਕੇ ਵਾਪਸ ਆਪਣੀ ਪਾਰਟੀ ਵਿਚ ਆਉਣ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media