Wednesday, April 1, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਤਬੀਰ ਸਿੰਘ ਧਾਮੀ ਨੂੰ ਲਗਾਇਆ ਓ.ਐਸ.ਡੀ

ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐਸ.ਡੀ ਨਿਯੁੱਕਤ ਕੀਤਾ ਹੈ, ਜੋ ਆਨਰੇਰੀ ਤੌਰ ’ਤੇ ਸੇਵਾਵਾਂ ਨਿਭਾਉਣਗੇ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਤਬੀਰ ਸਿੰਘ ਪਿਛਲੇ ਸਾਲ ਵੀ ਐਡਵੋਕੇਟ ਹਰਜਿੰਦਰ ਸਿੰਘ ਦੇ ਮੁੱਖ ਸਕੱਤਰ ਹੁੰਦਿਆਂ ਆਨਰੇਰੀ ਓ.ਐਸ.ਡੀ. ਦੀਆਂ ਸੇਵਾਵਾਂ ਨਿਭਾ ਚੁੱਕੇ ਹਨ। ਓ.ਐਸ.ਡੀ. ਨਿਯੁਕਤ ਕੀਤੇ ਗਏ ਸਤਬੀਰ ਸਿੰਘ ਧਾਮੀ ਨੇ ਅੱਜ ਆਪਣੀ ਜ਼ੁੰਮੇਵਾਰੀ ਸੰਭਾਲ ਲਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਤਬੀਰ ਸਿੰਘ ਧਾਮੀ ਨੂੰ ਜ਼ੁੰਮੇਵਾਰੀ ਸੰਭਾਲਣ ਸਮੇਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਤਬੀਰ ਸਿੰਘ ਨੇ ਜਿਥੇ ਨਵੀਂ ਜ਼ੁੰਮੇਵਾਰੀ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਉਥੇ ਹੀ ਵਿਸ਼ਵਾਸ ਪ੍ਰਗਟ ਕਰਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਗੇ।
                       ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਹਿਬਾਜ਼ ਸਿੰਘ, ਸੁਪਰਵਾਈਜ਼ਰ ਮੇਜਰ ਸਿੰਘ, ਬਿਕਰਮ ਸਿੰਘ ਆਦਿ ਮੌਜੂਦ ਸਨ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …