Sunday, May 31, 2026

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ `ਚ ਦਾਖਲਾ 15 ਦਸੰਬਰ ਤੱਕ

ਅੰਮ੍ਰਿਤਸਰ, 3 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਜਨਵਰੀ-2022 ਦੇ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ 6 ਮਹੀਨਿਆਂ ਦੇ ਕੋਰਸਾਂ ਦਾ ਦਾਖਲਾ 15 ਦਸੰਬਰ ਤਕ ਭਰਿਆ ਜਾ ਸਕਦਾ ਹੈ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਹਨ।
              ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਅਰੋੜਾ ਨੇ ਦੱਸਿਆ ਕਿ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿਚ ਕਟਿੰਗ ਐਂਡ ਟੇਲਰਿੰਗ, ਬਿਊਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ), ਵੈਬ ਡਿਜ਼ਾਈਨਿੰਗ, ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲ ਅਤੇ ਕੰਪਿਊਟਰ ਬੇਸਿਕ ਕੰਸੇਪਟ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ) ਆਦਿ ਸ਼ਾਮਿਲ ਹਨ।
                   ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲਾ ਮਿਤੀ 15 ਦਸੰਬਰ 2021 ਤੱਕ ਕੀਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਯੂਨੀਵਰਸਿਟੀ ਵੈਬਸਾਈਟ `ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …