Sunday, September 20, 2026

ਗੁਰਬਾਣੀ ਕੰਠ ਅਤੇ ਕਵਿਤਾ ਗਾਇਨ ਮੁਕਾਬਲੇ `ਚ ਸ਼ਾਨਦਾਰ ਨਤੀਜੇ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਰਣਜੀਤ ਅਖਾੜਾ ਦਮਦਮੀ ਟਕਸਾਲ ਵੈਲਫੇਅਰ ਸੁਸਾਇਟੀ ਵਡਾਲਾ ਗ੍ਰੰਥੀਆਂ, ਬਟਾਲਾ ਵੱਲੋਂ ਬੱਚਿਆਂ ਦੇ ਕੀਰਤਨ ਗਾਇਨ, ਗੁਰਬਾਣੀ ਕੰਠ, ਕਵਿਤਾ ਗਾਇਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ 14 ਸਾਲ ਤੱਕ ਦੇ ਬੱਚਿਆਂ ਨੇ ਭਾਗ ਲਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੀ ਚੌਥੀ ਏ ਜਮਾਤ ਦੀ ਵਿਦਿਆਰਥਣ ਗੁਰਕੀਰਤ ਕੌਰ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਦੂਜਾ ਅਤੇ ਕਵਿਤਾ ਮੁਕਾਬਲੇ ਵਿੱਚ ਤੀਜਾ ਇਨਾਮ ਪ੍ਰਾਪਤ ਕੀਤਾ।ਇਥੇ ਹੀ ਪਹਿਲੀ ਡੀ ਜਮਾਤ ਦੇ ਵਿਦਿਆਰਥੀ ਵੀਰਜੋਤ ਸਿੰਘ ਨੇ ਸੱਤ ਸਾਲ ਤੱਕ ਦੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ।
                ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਸਕੂਲ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਨੇ ਵੀ ਇਸ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਕੂਲ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਬੱਚੀ ਗੁਰਕੀਰਤ ਕੌਰ ਨੂੰ ਸ਼ਾਬਾਸ਼ ਦਿੱਤੀ ਤੇ ਬਾਕੀ ਬੱਚਿਆਂ ਨੂੰ ਉਸ ਤੋਂ ਪ੍ਰੇਰਨਾ ਲੈਣ ਲਈ ਕਿਹਾ।ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਵੀ ਬੱਚੀ ਨੂੰ ਵਧਾਈ ਦਿੱਤੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …