ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਮੈਂਬਰਾਂ ਦਾ ਸਨਮਾਨ
ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਲ ਬਾਬਾ ਬਿਧੀ ਚੰਦ
ਸੰਪਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨਾਲ ਮੁਲਕਾਤ ਕਰਕੇ ਪੰਥਕ ਵਿਚਾਰਾਂ ਕੀਤੀਆਂ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਪਰਦਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਹਮੇਸ਼ਾਂ ਹੀ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਹਨ ਅਤੇ ਜਦੋਂ ਵੀ ਕਦੇ ਪੰਥ ਨੂੰ ਮੁਸ਼ਕਲ ਦੌਰ ਵਿਚੋਂ ਲੰਘਣਾ ਪਿਆ ਤਾਂ ਇਨ੍ਹਾਂ ਸੰਪਰਦਾਵਾਂ ਅਤੇ ਜਥੇਬੰਦੀਆਂ ਨੇ ਚਟਾਨ ਵਾਂਗ ਪੰਥ ਦਾ ਸਾਥ ਦਿੱਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਜਥੇਬੰਦੀ ਦਾ ਸਿੱਖ ਪੰਥ ਵਿਚ ਵੱਡਾ ਸਤਿਕਾਰ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰਿਆਂ ਨਾਲ ਤਾਲਮੇਲ ਕਰਕੇ ਸਿੱਖੀ ਪ੍ਰਚਾਰ-ਪ੍ਰਸਾਰ ਤੇ ਪੰਥਕ ਕਾਰਜਾਂ ਦੀ ਵਿਉਂਤਬੰਦੀ ਕੀਤੀ ਜਾਵੇਗੀ।
ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਥ ਦਾ ਮਾਣ ਹੈ ਅਤੇ ਇਸ ਦੀ ਅਵਾਜ਼ ਦੁਨੀਆਂ ਦੇ ਹਰ ਕੌਨੇ ’ਚ ਪੁੱਜਦੀ ਹੈ।ਉਨ੍ਹਾਂ ਕਿਹਾ ਕਿ ਦਲ ਹਮੇਸ਼ਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਅਤੇ ਪੰਥ ਦੀ ਪ੍ਰਮੁੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਪੰਥਕ ਕਾਰਜਾਂ ਵਿਚ ਹਮੇਸ਼ਾਂ ਸਹਿਯੋਗੀ ਰਹੇਗਾ।ਦਲ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਬਾਬਾ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕੰਵਰਚੜ੍ਹਤ ਸਿੰਘ, ਦਿਲਰਾਜ ਸਿੰਘ ਗਿੱਲ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਨਿਹਾਲ ਸਿੰਘ, ਬਾਬਾ ਪ੍ਰੇਮ ਸਿੰਘ, ਬਾਬਾ ਗੁਰਮੀਤ ਸਿੰਘ ਸੁਰਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ ਸਮੇਤ ਹੋਰ ਹਾਜ਼ਰ ਸੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media