ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਆਫੀਸਰਜ਼ ਐਸੋਸੀਏਸ਼ਨ ਚੋਣਾਂ ਲਈ “ਡੈਮੋਕਰੇਟਿਕ ਆਫੀਸਰਜ਼ ਫਰੰਟ” ਵਲੋਂ
ਜਗੀਰ ਸਿੰਘ ਸਹਾਇਕ ਰਜਿਸਟਰਾਰ (ਕਾਲਜ ਸ਼ਾਖਾ) ਅਤੇ ਮਨਵਿੰਦਰ ਸਿੰਘ ਸਹਾਇਕ ਰਜਿਸਟਰਾਰ (ਜਨਰਲ ਸ਼ਾਖਾ) ਦੀ ਅਗਵਾਈ ਹੇਠ ਯੂਨੀਵਰਸਿਟੀ ਅਫਸਰ ਐਸੋਸੀਏਸ਼ਨ ਦੀ ਚੋਣ ਲਈ ਨਾਮਜ਼ਦਗੀ ਫਾਰਮ ਰਿਟਰਨਿੰਗ ਅਫਸਰ ਪ੍ਰੋ. (ਡਾ.) ਦਲਬੀਰ ਸਿੰਘ ਸੋਗੀ ਨੂੰ ਦਾਖਲ ਕਰਵਾਏ ਗਏ। ਡੈਮੋਕਰੇਟਿਕ ਆਫੀਸਰ ਫਰੰਟ ਵਲੋਂ ਜਗੀਰ ਸਿੰਘ ਨੂੰ ਪ੍ਰਧਾਨ, ਅਜਮੇਰ ਸਿੰਘ ਉਪ ਪ੍ਰਧਾਨ, ਮਨਵਿੰਦਰ ਸਿੰਘ ਸਕੱਤਰ, ਮੁਖਤਾਰ ਸਿੰਘ ਸਯੁੰਕਤ ਸਕੱਤਰ, ਰਾਜੇਸ਼ ਕੁਮਾਰ ਨੂੰ ਖਜ਼ਾਨਚੀ ਦੇ ਉਮੀਦਵਾਰਾਂ ਵਜੋਂ ਅਤੇ ਸੁਖਵਿੰਦਰ ਸਿੰਘ, ਬਲਬੀਰ ਸਿੰਘ, ਸੁਨੀਲ ਕੁਮਾਰ, ਗੁਰਮੀਤ ਥਾਪਾ, ਹਰਜੀਤ ਸਿੰਘ ਅਤੇ ਸ੍ਰੀਮਤੀ ਸੰਤੋਸ਼ ਕੁਮਾਰੀ ਨੂੰ ਕਾਰਜ਼ਕਾਰਨੀ ਮੈਂਬਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।ਜਗੀਰ ਸਿੰਘ ਅਤੇ ਮਨਵਿੰਦਰ ਸਿੰਘ ਨੇ ਆਸ ਪ੍ਰਗਟਾਈ ਕਿ ਉਹ ਅਤੇ ਉਨ੍ਹਾਂ ਦੀ ਟੀਮ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗੀ।ਇਸ ਮੌਕੇ ਵੱਡੀ ਗਿਣਤੀ ‘ਚ ਅਫਸਰ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media