Thursday, February 26, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਕਾਨੂੰਨ ਵਿਭਾਗ ਦੀ ਐਨਐਸਐਸ ਯੂਨਿਟ ੀ ਅਤੇ ਜੀਐਨਡੀਯੂ ਅੰਮ੍ਰਿਤਸਰ ਦੀ ਐਨਐਸਐਸ ਯੂਨਿਟ-2 ਨੇ ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਜਿਸ ਨੂੰ ਐਚ.ਡੀ.ਐਫ.ਸੀ ਬੈਂਕ ਅੰਮ੍ਰਿਤਸਰ ਦੁਆਰਾ ਸਪਾਂਸਰ ਕੀਤਾ ਗਿਆ ਸੀ।ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ: ਹਰਦੀਪ ਸਿੰਘ ਨੇ ਪ੍ਰਧਾਨਗੀ ਕੀਤੀ।ਉਨ੍ਹਾਂ ਨੇ ਸਾਰੇ ਖੂਨਦਾਨੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਐਨ.ਐਸ.ਐਸ ਦੀ ਅਗਵਾਈ ਵਾਲੇ ‘ਸਵੱਛਤਾ ਪਖਵਾੜਾ’ ਅਤੇ ਖੂਨਦਾਨ ਕੈਂਪਾਂ ਦੇ ਆਯੋਜਨ ਲਈ ਸਾਰੀਆਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਵਾਨਗੀਆਂ ਪ੍ਰਦਾਨ ਕਰਕੇ ਕੈਂਪਸ ਵਿੱਚ ਐਨ.ਐਸ.ਐਸ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਦਾ ਧੰਨਵਾਦ ਕੀਤਾ ।
              ਖੂਨਦਾਨੀਆਂ ਦੀ ਡਾਇਰੈਕਟਰੀ ਵੀ ਤਿਆਰ ਕੀਤੀ ਗਈ।ਇਸ ਕੈਂਪ ਵਿੱਚ 150 ਦੇ ਕਰੀਬ ਵਿਦਿਆਰਥੀਆਂ ਨੇ ਬਲੱਡ ਡੋਨਰਜ਼ ਦੀ ਡਾਇਰੈਕਟਰੀ ਲਈ ਰਜਿਸਟ੍ਰੇਸ਼ਨ ਕਰਵਾਈ ਅਤੇ ਵਿਦਿਆਰਥੀਆਂ ਵਲੋਂ 100 ਯੂਨਿਟ ਖੂਨਦਾਨ ਕੀਤਾ ਗਿਆ।
                ਪ੍ਰੋ. ਅਨੀਸ਼ ਦੂਆ ਡੀਨ ਵਿਦਿਆਰਥੀ ਭਲਾਈ ਨੇ ਵੀ ਪੂਰੇ ਸਾਲ ਦੌਰਾਨ ਕੀਤੀਆਂ ਗਈਆਂ ਵੱਖ-ਵੱਖ ਐਨ.ਐਸ.ਐਸ ਗਤੀਵਿਧੀਆਂ ਦੀ ਸ਼ਲਾਘਾ ਕੀਤੀ, ਵਿਸ਼ੇਸ਼ ਤੌਰ `ਤੇ ਐਨ.ਐਸ.ਐਸ ਕੋਆਰਡੀਨੇਟਰ ਪ੍ਰੋ. ਐਚ.ਐਸ ਗੁਜਰਾਲ ਪ੍ਰੋਗਰਾਮ ਅਫ਼ਸਰ ਅਤੇ ਫੀਲਡ ਅਫ਼ਸਰ ਡਾ: ਪਵਨ ਮੁਖੀ ਵਿਭਾਗ ਦੀ ਅਗਵਾਈ ਹੇਠ ਵਾਲੰਟੀਅਰਾਂ ਦੁਆਰਾ ਲਗਾਏ ਗਏ ਖੂਨਦਾਨ ਕੈਂਪਾਂ ਦੀ ਵੀ ਸ਼ਲਾਘਾ ਕੀਤੀ। ਕਾਨੂੰਨ ਵਿਭਾਗ ਦੇ ਡਾ. ਰਾਜੇਸ਼ ਕੁਮਾਰ, ਸ੍ਰੀਮਤੀ ਹਰਕਿਰਨਦੀਪ ਕੌਰ ਅਤੇ ਸ਼੍ਰੀਮਤੀ ਜਗਜੀਤ ਕੌਰ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਦੇ ਡਾ: ਨੀਰਜ ਸ਼ਰਮਾ ਅਤੇ ਐਚ.ਡੀ.ਐਫ.ਸੀ ਬੈਂਕ ਦੇ ਪਰਦੀਪ ਨੇ ਆਪਣੇ ਸਾਥੀਆਂ ਨਾਲ ਖੂਨਦਾਨ ਦੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …